Thursday, June 25, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | June 25, 2026 03:59 PM

ਅੰਮ੍ਰਿਤਸਰ, 25 ਜੂਨ: ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਿੱਖ ਇਤਿਹਾਸ ਅੰਦਰ ਸਿਦਕ, ਦਿੜ੍ਹਤਾ ਤੇ ਲਾਸਾਨੀ ਕੁਰਬਾਨੀ ਦੀ ਦਾਸਤਾਨ ਹੈ। ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ। ਗਿਆਨੀ ਰਾਜਦੀਪ ਸਿੰਘ ਨੇ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸਮਾਗਮ ਸਮੇਂ ਹਾਜ਼ਰੀ ਭਰੀ।

ਇਸ ਮੌਕੇ ਇਸ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜਗਦੀਸ਼ ਸਿੰਘ ਬੁੱਟਰ, ਸ. ਬਲਦੇਵ ਸਿੰਘ, ਸ. ਕਰਮਜੀਤ ਸਿੰਘ, ਸ. ਰਾਜਵਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜਹਾਜ਼ ਦੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਣ ਦੇ ਮਾਮਲੇ 'ਚ DGCA ਦੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

ਮੋਹਾਲੀ 'ਚ ਹੁਣ ਮਰਦਾਂ ਦੇ ਜਨਤਕ ਟਾਇਲਟਾਂ ਦੀ ਸਫਾਈ ਨਹੀਂ ਕਰਨਗੀਆਂ ਮਹਿਲਾ ਕਰਮਚਾਰੀ

ਜਿਮ ਵਿੱਚ ਕਸਰਤ ਕਰਦੇ ਸਮੇਂ ਇੱਕ ਨੌਜਵਾਨ ਦੀ ਮੌਤ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ

ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ

SIR ਅਧੀਨ ਪੰਜਾਬ ਰਾਜ ਵਿੱਚ ਭਲਕ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ