Friday, October 23, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਪੰਜਾਬ ਨਿਊਜ਼ ਐਕਸਪ੍ਰੈੱਸ | October 23, 2026 03:56 PM

ਅੰਮ੍ਰਿਤਸਰ, 23 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ ਗਿਆ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਬਾਬਾ ਬੁੱਢਾ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ ਦੇ ਭਾਵ ਨਾਲ ਜੋੜਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰੂ ਘਰ ਦੀ ਸੇਵਾ ਕਰੀਏ ਅਤੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਅਕਾਊਂਟੈਂਟ ਸ. ਸਰਬਜੀਤ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਪੰਜ ਦਿਨ ਦੇ CBI ਰਿਮਾਂਡ 'ਤੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਐਕਸ਼ਨ ਕਮੇਟੀ ਦੀਆਂ 14 ’ਚੋਂ 12 ਮੰਗਾਂ ਮੰਨੀਆਂ

ਪੰਜਾਬ ਵਿਧਾਨ ਸਭਾ ਵੱਲੋਂ SIR ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਮਤਾ ਸਰਬਸੰਮਤੀ ਨਾਲ ਪਾਸ

CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਫੇਰ ਕੀਤੀ ਪੁੱਛਗਿੱਛ

ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ