Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 03:49 PM

- ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸਮਾਗਮ

ਅੰਮ੍ਰਿਤਸਰ, 9 ਜੁਲਾਈ: ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਸ ਦੇ ਭੋਗ ਉਪਰੰਤ 17 ਜੁਲਾਈ ਨੂੰ ਸਮਾਗਮ ਹੋਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਸੁਨਹਿਰੀ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਲਈ ਪ੍ਰੇਰਿਤ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿੱਚ ਸਥਾਪਤ ਹਾਲ ਉਨ੍ਹਾਂ ਦੇ ਸਿੱਖ ਕੌਮ ਲਈ ਪਾਏ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਯਾਦ ਵਿਚ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵਿਚਾਰ ਸਾਂਝੇ ਕਰਨਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾ

ਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈ