Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ ਦੇ ਗਠਨ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈਸ | October 25, 2020 08:12 PM

ਚੰਡੀਗੜ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਚੋਣ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਬਨਾਉਣ ਅਤੇ ਚੋਣ ਪ੍ਰਕਿ੍ਰਰਿਆ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਇਲੈਕਟਰੋਲ ਲਿਟਰੇਸੀ ਕਲੱਬਾਂ (ਈ.ਐਲ.ਸੀਜ਼.) ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦਾ ਬੌਧਿਕ ਪੱਧਰ ਉੱਚਾ ਚੁੱਕਣ ਵਾਸਤੇ ਹਰੇਕ ਮੌਕੇ ਨੂੰ ਵਰਤੋਂ ਵਿੱਚ ਲਿਆਉਣ ’ਤੇ ਜ਼ੋਰ ਦੇਣ ਦਾ ਜ਼ਿਕਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨਾਂ ਕਲੱਬਾਂ ’ਚ ਗਤੀਵਿਧੀਆਂ ਦੇ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਚੋਣ ਅਧਿਕਾਰਾਂ, ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਰਜਿਸਟ੍ਰੇਸ਼ਨ ਸਬੰਧੀ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਸਿੱਖਿਆ ਦਿੱਤੀ ਜਾਵੇਗੀ ਅਤੇ ਉਨਾਂ ਦੇ ਰਾਜਨੀਤਕ ਅਧਿਕਾਰਾਂ ਸਬੰਧੀ ਲੇਖ ਲਿਖਣ, ਪੋਸਟਰ ਬਨਾਉਣ, ਸਲੋਗਨ ਲੇਖਨ ਮੁਕਾਬਲੇ ਕਰਵਾਏ ਜਾਣਗੇ। ਇਹ ਕਲੱਬ ਨੌਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੇ ਆਧਾਰਤ ਬਣਾਈਆਂ ਜਾਣਗੀਆਂ। ਹਰ ਕਲੱਬ ਲਈ ਸਕੂਲ ਪੱਧਰ ’ਤੇ ਇੱਕ ਨੋਡਲ ਅਫਸਰ ਲਾਇਆ ਜਾਵੇਗਾ।
ਬੁਲਾਰੇ ਅਨੁਸਾਰ ਨੌਵੀਂ ਜਮਾਤ ਨੂੰ ਚੋਣਾਂ ਦੇ ਮਹੱਤਵ, ਭਾਰਤੀ ਚੋਣ ਪ੍ਰਣਾਲੀ, ਭਾਰਤੀ ਚੋਣ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ, ਚੋਣ ਕਮਿਸ਼ਨ, ਚੋਣ ਕਮਿਸ਼ਨ ਦੇ ਕੰਮਾਂ, ਚੋਣ ਪ੍ਰਕਿਰਿਆ, ਚੋਣਾਂ ਦੀਆਂ ਕਿਸਮਾਂ ਅਤੇ ਚੋਣਾਂ ਵਿੱਚ ਵਿਰੋਧੀ ਦਲਾਂ ਦੀ ਭੂਮਿਕਾ ਆਦਿ ਵਿਸ਼ਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਦਕਿ ਦਸਵੀਂ ਜਮਾਤ ਲਈ ਭਾਰਤੀ ਚੋਣ ਵਿਧੀ ਤੇ ਪ੍ਰਕਿਰਿਆ, ਚੋਣ ਕਮਿਸ਼ਨ ਦੀ ਬਣਤਰ, ਚੋਣ ਕਮਿਸ਼ਨ ਦੇ ਕੰਮ, ਲੋਕ ਮੱਤ ਅਤੇ ਵਿਰੋਧੀ ਦਲਾਂ ਦੀ ਭੂਮਿਕਾ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸੇ ਤਰਾਂ ਹੀ ਬਾਹਰਵੀਂ ਲਈ ਚੋਣ ਪ੍ਰਣਾਲੀ, ਚੋਣਾਂ ਦੇ ਢੰਗ, ਚੋਣ ਕਮਿਸ਼ਨ ਦੇ ਕਾਰਜਾਂ ਆਦਿ ਦੀਆਂ ਗਤੀ ਵਿਧੀਆਂ ਕਰਵਾਈਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ 'ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ