Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 05:04 PM

- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਣ ਰਿਹਾ ਹੈ ਸੰਵੇਦਨਸ਼ੀਲ ਅਤੇ ਸਮਾਵੇਸ਼ੀ ‘ਰੰਗਲਾ ਪੰਜਾਬ’, ਜਿੱਥੇ ਹਰ ਬੱਚੇ ਨੂੰ ਮਿਲ ਰਿਹਾ ਹੈ ਸਹਾਰਾ, ਸੁਰੱਖਿਆ ਅਤੇ ਅੱਗੇ ਵਧਣ ਦਾ ਮੌਕਾ*
- *ਸੂਬੇ ਦੇ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਦਿੱਤਾ ਜਾ ਰਿਹਾ ਲਗਾਤਾਰ ਵਿੱਤੀ ਸਹਾਰਾ: ਡਾ. ਬਲਜੀਤ ਕੌਰ*
- *ਵਿੱਤੀ ਸਾਲ 2026-27 ਦੌਰਾਨ ਬੱਚਿਆਂ ਦੀ ਭਲਾਈ ਲਈ ਕਰੀਬ 433 ਕਰੋੜ ਰੁਪਏ ਦਾ ਬਜਟ ਉਪਬੰਧ: ਡਾ. ਬਲਜੀਤ ਕੌਰ*

ਚੰਡੀਗੜ੍ਹ, 1 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਇਨ੍ਹਾਂ ਬੱਚਿਆਂ ਲਈ ਕਰੀਬ 218 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚਾ ਪਿਆਰ, ਸਹਾਰੇ, ਸਨਮਾਨ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਮੌਕੇ ਦਾ ਹੱਕਦਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਨੁੱਖੀ ਸੰਵੇਦਨਾਵਾਂ ਨੂੰ ਕੇਂਦਰ ਵਿੱਚ ਰੱਖਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਜ਼ਿੰਦਗੀ ਦੀਆਂ ਮੁਸ਼ਕਲ ਸਥਿਤੀਆਂ ਵਿੱਚੋਂ ਗੁਜ਼ਰ ਰਹੇ ਬੱਚਿਆਂ ਨੂੰ ਸਮੇਂ ਸਿਰ ਸਹਾਇਤਾ ਮਿਲੇ ਅਤੇ ਉਹ ਆਤਮ ਵਿਸ਼ਵਾਸ ਨਾਲ ਆਪਣੇ ਭਵਿੱਖ ਵੱਲ ਅੱਗੇ ਵਧ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਹੈ, ਜਿੱਥੇ ਹਰ ਬੱਚੇ ਦੀ ਸੁਰੱਖਿਆ, ਖੁਸ਼ਹਾਲੀ ਅਤੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਬੱਚਾ ਹਾਲਾਤਾਂ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਸਹਾਇਤਾ ਬੱਚਿਆਂ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ, ਉਨ੍ਹਾਂ ਦੀ ਸਿੱਖਿਆ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਮਜ਼ਬੂਤ ਭਵਿੱਖ ਵੱਲ ਅੱਗੇ ਵਧਣ ਵਿੱਚ ਸਹਾਈ ਹੋ ਰਹੀ ਹੈ।

*ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਹੀ ਨਹੀਂ ਰਹੇ ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ ਜਾਂ ਸਰੀਰਕ ਜਾਂ ਮਾਨਸਿਕ ਤੌਰ 'ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਨਿਰਵਿਘਨ, ਪਾਰਦਰਸ਼ੀ ਅਤੇ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿੱਤੀ ਸਾਲ 2026-27 ਦੌਰਾਨ ਕਰੀਬ 433 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਸਰਵਉੱਚ ਤਰਜੀਹ ਦਿੰਦਿਆਂ ਸੂਬੇ ਵਿੱਚ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਪੂਰਵਕ ਜੀਵਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਬਰਾਬਰ ਦੇ ਮੌਕੇ ਮਿਲ ਸਕਣ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਜ਼ਬੂਤ ਭਵਿੱਖ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋੜੀਂਦਾ ਸਹਾਰਾ ਮਿਲੇ। ਸਰਕਾਰ ਇਸੇ ਸੰਵੇਦਨਸ਼ੀਲ ਸੋਚ ਨਾਲ ਬੱਚਿਆਂ ਦੀ ਭਲਾਈ ਲਈ ਨਿਰੰਤਰ ਕੰਮ ਕਰਦੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਹਰਜਿੰਦਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? - ਬਲਤੇਜ ਪੰਨੂ

ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਫੇਰ ਆਏ 1000-1500 ਰੁਪਏ

CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਮਨਜ਼ੂਰੀ