Thursday, September 03, 2026
ਤਾਜਾ ਖਬਰਾਂ
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਪੰਜਾਬ ਨਿਊਜ਼ ਐਕਸਪ੍ਰੈੱਸ | September 03, 2026 07:38 PM

ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ।

ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ।

ਇਸ ਪਵਿੱਤਰ ਦਿਨ ਦੀ ਅਧਿਆਤਮਿਕ ਅਹਿਮੀਅਤ ’ਤੇ ਵਿਚਾਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਹਰ ਕਿਸੇ ਨੂੰ ਆਪਣੇ ਅੰਦਰ ਬ੍ਰਹਮ ਪ੍ਰਕਾਸ਼ ਨੂੰ ਅਨੁਭਵ ਕਰਨ ਲਈ ਪ੍ਰੇਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੁੱਚਾ ਅਧਿਆਤਮਿਕ ਸਬੰਧ ਸਿਰਫ਼ ਸੱਚੀ ਸ਼ਰਧਾ ਅਤੇ ਪੂਜਾ ਰਾਹੀਂ ਹੀ ਪ੍ਰਾਪਤ ਹੋ ਸਕਦਾ ਹੈ।

ਸਪੀਕਰ ਨੇ ਕਿਹਾ, ‘‘ਇਹ ਪਵਿੱਤਰ ਦਿਨ ਸਾਨੂੰ ਉਸ ਅਕਾਲ ਪੁਰਖ ਦਾ ਨਿਰੰਤਰ ਸਿਮਰਨ ਕਰਨ ਅਤੇ ਉਸਦੀ ਯਾਦ ਵਿੱਚ ਆਪਣਾ ਜੀਵਨ ਬਿਤਾਉਣ ਲਈ ਪ੍ਰੇਰਦਾ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਹਮੇਸ਼ਾ ਨੇਕ ਇਰਾਦੇ ਰੱਖਣੇ ਚਾਹੀਦੇ ਹਨ ਅਤੇ ਕਦੇ ਵੀ ਕਿਸੇ ਵਿਰੁੱਧ ਨਫ਼ਰਤ, ਈਰਖਾ ਜਾਂ ਮੰਦੀ ਭਾਵਨਾ ਨਹੀਂ ਰੱਖਣੀ ਚਾਹੀਦੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਬੈਂਸ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ

ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ