Monday, March 16, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

PUNJAB NEWS EXPRESS | November 16, 2025 07:07 PM

ਚੰਡੀਗੜ੍ਹ, : ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ।

ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਦਾ ਆਯੋਜਨ ਇੱਕ ਇਤਿਹਾਸਕ ਕਦਮ ਹੈ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ:

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ।
ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ।
ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।

ਸ਼੍ਰੀ ਕੇਜਰੀਵਾਲ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸ. ਸੰਧਵਾਂ ਨੇ ਆਸ ਜਤਾਈ ਕਿ ਉਹ ਇਸ ਇਤਿਹਾਸਕ ਪਲ ਚ ਸ਼ਿਰਕਿਤ ਕਰਨ ਲਈ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।

 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ