Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਸਪੀਕਰ ਸੰਧਵਾਂ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਨਿਊਜ਼ ਐਕਸਪ੍ਰੈੱਸ | June 18, 2026 08:46 PM

ਚੰਡੀਗੜ੍ਹ, 18 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਰਹਿਣ ਵਾਲੇ ਨੂਰ ਸਿੰਗਲਾ ਅਤੇ ਉਸਦੇ ਮਾਪਿਆਂ ਨੂੰ ਵੱਕਾਰੀ ਚਾਰਟਰਡ ਅਕਾਊਂਟੈਂਟਸ (ਸੀਏ) ਫਾਈਨਲ ਪ੍ਰੀਖਿਆ ਵਿੱਚ ਪੂਰੇ ਦੇਸ਼ ਚੋਂ ਪਹਿਲਾ ਸਥਾਨ (ਏਆਈਆਰ 1) ਪ੍ਰਾਪਤ ਕਰਨ ਲਈ ਦਿਲੋਂ ਵਧਾਈ ਦਿੱਤੀ।

ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੂਰ ਸਿੰਗਲਾ ਨੇ ਦੇਸ਼ ਦੀਆਂ ਪੇਸ਼ੇਵਰ ਪ੍ਰੀਖਿਆਵਾਂ ਵਿੱਚੋਂ ਸਭ ਤੋਂ ਔਖੀ ਮੰਨੀ ਜਾਂਦੀ ਇਸ ਪ੍ਰੀਖਿਆ ਵਿੱਚ 600 ਚੋਂ 499 ਅੰਕ (83.17%) ਪ੍ਰਾਪਤ ਕਰਕੇ ਪੂਰੇ ਪੰਜਾਬ ਦਾ ਸਿਰ ਉੱਚਾ ਕੀਤਾ ਹੈ। ਨੂਰ ਨੇ ਸਮਰਪਣ, ਲਗਨ ਅਤੇ ਸਖ਼ਤ ਮਿਹਨਤ ਦਾ ਨਵਾਂ ਮਾਪਦੰਡ ਸਥਾਪਤ ਕੀਤਾ ਹੈ।

ਸਪੀਕਰ ਨੇ ਕਿਹਾ, ‘‘ਨੂਰ ਸਿੰਗਲਾ ਦੀ ਇਤਿਹਾਸਕ ਸਫਲਤਾ ਪੇਸ਼ੇਵਰ ਜਗਤ ਵਿੱਚ ਵੱਡਾ ਨਾਂ ਬਣਾਉਣ ਦਾ ਸੁਪਨਾ ਦੇਖਣ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ, ਖਾਸ ਕਰਕੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਲਈ ਪ੍ਰੇਰਣਾ ਹੈ’’। ਉਨ੍ਹਾਂ ਨੇ ਇਸ ਅਕਾਦਮਿਕ ਸਫ਼ਰ ਦੌਰਾਨ ਨੂਰ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅਟੁੱਟ ਸਮਰਥਨ, ਕੁਰਬਾਨੀ ਅਤੇ ਮਾਰਗਦਰਸ਼ਨ ਲਈ ਵੀ ਪ੍ਰਸ਼ੰਸਾ ਕੀਤੀ।

ਸਪੀਕਰ ਸੰਧਵਾਂ ਨੇ ਨੂਰ ਸਿੰਗਲਾ ਨੂੰ ਉਜਵਲ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਪ੍ਰਾਪਤੀ ਦੇਸ਼ ਦੇ ਵਿੱਤੀ ਖੇਤਰ ਲਈ ਪੇਸ਼ੇਵਰ ਉੱਤਮਤਾ ਅਤੇ ਸੇਵਾ ਦੀ ਸ਼ੁਭ ਸ਼ੁਰੂਆਤ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਕਲੀ ਵੀਡੀਓ ਦੀ ਸੱਚਾਈ ਸਾਹਮਣੇ ਆਈ, ਵੀਡੀਓ 'ਚ 1191 ਫਰੇਮ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: CM ਮਾਨ

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਪ੍ਰਭਾਵੀ ਸਾਧਨ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ 'ਤੇ ਕੱਸੀ ਨਕੇਲ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਮਾਨ