Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ

ਪੰਜਾਬ ਨਿਊਜ਼ ਐਕਸਪ੍ਰੈੱਸ | October 11, 2026 04:09 PM

- ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ

ਕੋਟਕਪੂਰਾ/ਫ਼ਰੀਦਕੋਟ 11 ਅਕਤੂਬਰ: ਜੈਨ ਜੀ/ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ ਕਥਿਤ ਤੌਰ ਤੇ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖ਼ਲ ਹੋਏ ਜਿਸ ਦੀ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਇੱਕ ਪਵਿੱਤਰ ਥਾਂ ਹੈ, ਜਿੱਥੇ ਜਾਣ ਲਈ ਇੱਕ ਮਰਿਆਦਾ ਹੁੰਦੀ ਹੈ, ਜਿਸ ਨੂੰ ਦਿੱਲੀ ਪੁਲਿਸ ਨੇ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਬਜਾਏ ਹਿਰਾਸਤ 'ਚ ਲਿਆ ਜਾ ਰਿਹਾ ਹੈ ਅਤੇ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ। ਜੋ ਕਿ ਬੇਹਦ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਜਵਾਨ ਦੇਸ਼ ਵਿਰੋਧੀ ਨਹੀਂ ਹਨ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ