Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 05:45 PM

ਚੰਡੀਗੜ੍ਹ, 26 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।

ਵਧ ਰਹੀ ਆਲਮੀ ਤਪਸ਼ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ 'ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇੱਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਾਵੇ

ਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸੰਧਵਾਂ ਨੇ ਕਿਹਾ, "ਜੋ ਕੁਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਓਨਾ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ।"

ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨੂੰ ਸ਼ੁੱਧ ਕਰਕੇ ਮਨੁੱਖੀ ਜੀਵਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਰੁੱਖ ਹੀ ਹਨ ਜੋ ਅੱਜ ਦੇ ਵੱਡੇ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਣ ਦੀ ਸਮੱਸਿਆ ਦਾ ਹੱਲ ਕਰ ਸਕਦੇ ਹਨ। ਸੰਧਵਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਕਈ ਫਲਦਾਰ ਰੁੱਖ ਲਗਾਏ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅੱਜ ਰੁੱਖ ਲਾਉਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਲਾਭ ਪਹੁੰਚਾਏਗਾ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ