Saturday, February 21, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

PUNJAB NEWS EXPRESS | December 12, 2024 05:48 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ  ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ