Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਪੰਜਾਬ ਨਿਊਜ਼ ਐਕਸਪ੍ਰੈੱਸ | June 02, 2026 08:15 PM

- *ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ*
- *11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ*
- *• ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿਰਫ ਅਮੀਰ ਵਿਦਿਆਰਥੀਆਂ ਵੱਲੋਂ ਆਈਆਈਟੀ ਪਾਸ ਕਰਨ ਸਬੰਧੀ ਕੱਢੇ ਭੁਲੇਖੇ: ਬੈਂਸ*
- *• ਸਿੱਖਿਆ ਮੰਤਰੀ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰ ਭਵਿੱਖ ਲਈ ਦਿੱਤੀਆਂ ਸ਼ੁਭਇੱਛਾਵਾਂ*

ਚੰਡੀਗੜ੍ਹ, 2 ਜੂਨ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ ।

ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ।

ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ। ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਤੋਂ 5 ਵਿਦਿਆਰਥੀ ਕੁਆਲੀਫਾਈ ਹੋਏ ਜਦਕਿ ਅੰਮ੍ਰਿਤਸਰ ਅਤੇ ਜਲੰਧਰ ਦੇ 4-4 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਬਠਿੰਡਾ ਅਤੇ ਗੁਰਦਾਸਪੁਰ ਦੇ 3-3 ਵਿਦਿਆਰਥੀ, ਫਾਜ਼ਿਲਕਾ ਤੋਂ 2 ਅਤੇ ਰੂਪਨਗਰ ਤੇ ਹੁਸ਼ਿਆਰਪੁਰ ਤੋਂ ਇੱਕ-ਇੱਕ ਵਿਦਿਆਰਥੀ ਦੀ ਚੋਣ ਹੋਈ।

ਇਸ ਪ੍ਰਾਪਤੀ ਨੂੰ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ‘ਚ ਵੱਡਾ ਮੀਲ ਪੱਥਰ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕੋਈ ਅਚਨਚੇਤ ਲੱਗਿਆ ਤੁੱਕਾ ਨਹੀਂ ਸਗੋਂ ਅਸੀਂ ਇੱਕ ਸਾਲ ਵਿੱਚ 44 ਤੋਂ 59 ਤੱਕ ਦੇ ਅੰਕੜੇ ਤੱਕ ਪਹੁੰਚ ਹੈ। ਉਹਨਾਂ ਕਿਹਾ ਕਿ ਇੱਕ ਪਿੰਡ ਦਾ ਬੱਚਾ ਜਿਸ ਵਿੱਚ ਹਿੰਮਤ ਹੈ, ਹੁਣ ਮੁਸ਼ਕਲਾਂ ਨੂੰ ਹਰਾ ਸਕਦਾ ਹੈ ਅਤੇ ਕੋਚਿੰਗ ’ਤੇ ਲੱਖਾਂ ਰੁਪਏ ਖ਼ਰਚੇ ਬਿਨਾਂ ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ਪਾਸ ਕਰ ਸਕਦਾ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਪੱਧਰ ’ਤੇ ਇਹੋ ਸੱਚਾਈ ਹੈ, ਜੋ ਹੁਣ ਪ੍ਰਤੱਖ ਹੁੰਦੀ ਜਾ ਰਹੀ ਹੈ। ਸਾਡੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਪੜ੍ਹਕੇ ਜੇ.ਈ.ਈ. ਐਡਵਾਂਸਡ ਪਾਸ ਕਰ ਰਹੇ ਹਨ, ਏ.ਸੀ. ਕੋਚਿੰਗ ਸੈਂਟਰਾਂ ਤੋਂ ਕੋਚਿੰਗ ਲੈ ਕੇ ਨਹੀਂ। ਇਹੀ ਅਸਲ ਕ੍ਰਾਂਤੀ ਹੈ।”

ਸ. ਬੈਂਸ ਨੇ ਕਿਹਾ, “ਇਹ ਨਤੀਜਾ ਇਹ ਭੁਲੇਖੇ ਵੀ ਦੂਰ ਕਰਦਾ ਹੈ ਕਿ ਆਈ.ਆਈ.ਟੀ. ਵਿੱਚ ਸਿਰਫ਼ ਵੱਡੀਆਂ ਪ੍ਰਾਈਵੇਟ ਕੋਚਿੰਗ ਹੱਬਾਂ ਤੋਂ ਪੜ੍ਹੇ ਵਿਦਿਆਰਥੀ ਹੀ ਜਾਂਦੇ ਹਨ, ”। ਉਹਨਾਂ ਅੱਗੇ ਕਿਹਾ , “ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਲ ਨਿਸ਼ਾਨਾ ਆਧਾਰਤ ਦਖਲ ਅਤੇ ਯੋਗ ਅਧਿਆਪਕਾਂ ਦੀ ਸਹੀ ਸਲਾਹ ਰਾਹੀਂ, ਸਾਡੇ ਸਰਕਾਰੀ ਸਕੂਲ ਹੁਣ ਉੱਚ-ਪੱਧਰੀ ਇੰਜੀਨੀਅਰਿੰਗ ਹੁਨਰ ਪੈਦਾ ਕਰ ਰਹੇ ਹਨ। ਪੰਜਾਬ ਦਾ ਹਰ ਬੱਚਾ ਹੁਣ ਵੱਡੇ ਸੁਪਨੇ ਦੇਖ ਸਕਦਾ ਹੈ ਅਤੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਪਾਸ ਕਰ ਸਕਦਾ ਹੈ।”

ਇਸ ਪ੍ਰਾਪਤੀ ਦਾ ਸਿਹਰਾ ਪ੍ਰਣਾਲੀਗਤ ਸੁਧਾਰਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਨਿਸ਼ਾਨਾ ਬਿੰਨ੍ਹ ਕੇ ਕੀਤੇ ਕੰਮਾਂ ਦਾ ਹੀ ਨਤੀਜਾ ਹੈ। ਇਹ ਪਹਿਲਕਦਮੀ ਸਰਕਾਰੀ ਸਕੂਲਾਂ ਵਿੱਚ ਜੇਈਈ ਅਤੇ ਨੀਟ ਦੇ ਚਾਹਵਾਨਾਂ ਵਿਦਿਆਰਾਥੀਆਂ ਨੂੰ ਮਿਆਰੀ ਦਰਜੇ ਦੀ ਮੁਫ਼ਤ ਕੋਚਿੰਗ, ਉੱਨਤ ਬੁਨਿਆਦੀ ਢਾਂਚਾ ਅਤੇ ਢੁਕਵੀਂ ਸਲਾਹ ਪ੍ਰਦਾਨ ਕਰਦੀ ਹੈ।

ਸ. ਬੈਂਸ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਪਹਿਲਾਂ ਸਰਕਾਰ ਦੇ ਕੋਚਿੰਗ ਪ੍ਰੋਗਰਾਮਾਂ ਨੂੰ ‘ਚੋਣ ਜੁਮਲਾ’ ਦੱਸ ਕੇ ਖਾਰਜ ਕਰ ਦਿੱਤਾ ਸੀ। ਪਰ ਜੇਈਈ ਅਤੇ ਨੀਟ ਕੁਆਲੀਫਾਇਰ ਵਿੱਚ ਸਾਲ-ਦਰ-ਸਾਲ ਲਗਾਤਾਰ ਵਾਧਾ ਅਸਲ ਸੱਚ ਵਿਖਾਉਂਦਾ ਹੈ ਕਿਉਂਕਿ ਅੰਕੜੇ ਝੂਠ ਨਹੀਂ ਬੋਲਦੇ। ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣ ਰਹੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਸਫਲ ਵਿਦਿਆਰਥੀ ਦੇ ਪਿੱਛੇ ਦ੍ਰਿੜ ਇਰਾਦਾ, ਕੁਰਬਾਨੀ ਅਤੇ ਮਿਹਨਤ ਦੀ ਕਹਾਣੀ ਛੁਪੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇਈਈ ਐਡਵਾਂਸਡ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਸਫਲਤਾ ਸਿਰਫ਼ ਇੱਕ ਪ੍ਰੀਖਿਆ ਦਾ ਨਤੀਜਾ ਨਹੀਂ ਸਗੋਂ ਇਸ ਗੱਲ ਦਾ ਸਬੂਤ ਹੈ ਕਿ ਸਹੀ ਸਮੇਂ ’ਤੇ ਮਿਲੇ ਵਿਦਿਅਕ ਮੌਕੇ ਕਿਵੇਂ ਜ਼ਿੰਦਗੀਆਂ ਨੂੰ ਬਦਲ ਸਕਦੇ ਹਨ।

ਸ. ਬੈਂਸ ਨੇ ਹੁਸ਼ਿਆਰਪੁਰ ਦੇ ਸਕੂਲ ਆਫ਼ ਐਮੀਨੈਂਸ ਭਾਗਪੁਰ ਸਤੌਰ ਦੀ ਪ੍ਰਿਆ ਭਾਰਦਵਾਜ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਕਿਵੇਂ ਪ੍ਰਿਆ ਦੀ ਇਕੱਲੀ ਮਾਂ ਨੇ ਨਿੱਜੀ ਕੰਪਨੀ ਵਿੱਚ ਕੰਮ ਕਰਕੇ ਮਹਿਜ਼ 1.44 ਲੱਖ ਰੁਪਏ ਦੀ ਸਾਲਾਨਾ ਆਮਦਨ ਨਾਲ ਧੀ ਨੂੰ ਪਾਲਿਆ ਅਤੇ ਪਰਿਵਾਰ ਦਾ ਗੁਜ਼ਾਰਾ ਵੀ ਚਲਾਇਆ। ਆਰਥਿਕ ਤੰਗੀ ਦੇ ਬਾਵਜੂਦ ਪ੍ਰਿਆ ਆਪਣੀ ਪੜ੍ਹਾਈ ਪ੍ਰਤੀ ਸੰਜੀਦਾ ਤੇ ਵਚਨਬੱਧ ਰਹੀ ਅਤੇ ਪੰਜਾਬ ਸਰਕਾਰ ਦੀ ਕੋਚਿੰਗ ਅਤੇ ਸਲਾਹ ਸਦਕਾ ਜੇਈਈ ਐਡਵਾਂਸਡ ਪਾਸ ਕੀਤਾ। ਉਹ ਹੁਣ ਇੱਕ ਇੰਜੀਨੀਅਰ ਬਣਨ ਅਤੇ ਆਪਣੇ ਸਵਰਗੀ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਸਵੰਦ ਹੈ।

ਪ੍ਰਾਪਤੀਆਂ ਕਰਨ ਵਾਲਿਆਂ ਵਿੱਚ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ, ਐਸਏਐਸ ਨਗਰ ਦਾ ਪ੍ਰਭਜੋਤ ਸਿੰਘ ਵੀ ਸ਼ਾਮਲ ਹੈ। ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਅਤੇ ਉਸਦੀ ਮਾਂ ਘਰੇਲੂ ਔਰਤ ਹੈ। ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵਿੱਚੋਂ ਆਉਂਦੇ ਪ੍ਰਭਜੋਤ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਅਕਾਦਮਿਕ ਸਹਾਇਤਾ ਨਾਲ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲ ਤੋਂ ਲਗਾਤਾਰ ਹਿੰਮਤ ਪ੍ਰਾਪਤ ਕੀਤਾ। ਉਹ ਇੰਜੀਨੀਅਰ ਬਣਕੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੁਪਨਾ ਦੇਖਦਾ ਹੈ।


ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਹਰਸ਼ ਮਾਧਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਮੁਫਤ ਕੋਚਿੰਗ, ਮੌਕ ਟੈਸਟ ਅਤੇ ਸਲਾਹ ਨੇ ਉਸਨੂੰ ਜੇਈਈ ਐਡਵਾਂਸਡ ਦੀ ਤਿਆਰੀ ਵਿੱਚ ਮਦਦ ਕੀਤੀ। ਉਸਦੇ ਪਿਤਾ ਇੱਕ ਨਿੱਜੀ ਕੰਪਨੀ ਵਿੱਚ ਪ੍ਰਤੀ ਮਹੀਨਾ 18000 ਰੁਪਏ ਕਮਾਉਂਦੇ ਹਨ ਅਤੇ ਉਸਦਾ ਪਰਿਵਾਰ ਨਿੱਜੀ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦਾ ਸੀ। ਉਹ ਹੁਣ ਆਈਆਈਟੀ ਮੁੰਬਈ ਵਿੱਚ ਦਾਖਲਾ ਪ੍ਰਾਪਤ ਕਰਨ ਅਤੇ ਆਪਣੇ ਪਰਿਵਾਰ ਲਈ ਇੱਕ ਬਿਹਤਰ ਭਵਿੱਖ ਬਣਾਉਣ ਦੀ ਇੱਛਾ ਰੱਖਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ