Saturday, May 23, 2026
ਤਾਜਾ ਖਬਰਾਂ

Punjab

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | May 23, 2026 05:03 PM

- ਐਡਵੋਕੇਟ ਧਾਮੀ ਦੀ ਅਗਵਾਈ ’ਚ ਮਾਝੇ ਨਾਲ ਸਬੰਧਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 23 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਮਾਝੇ ਨਾਲ ਸਬੰਧਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਉਨ੍ਹਾਂ ਮੱਦਾਂ ਜੋ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲੋਂ ਦੂਰ ਕਰਨ ਦਾ ਕਾਰਨ ਬਣਨਗੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰਚਾਰਕ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਨਾਂ ’ਤੇ ਬਣਾਏ ਗਏ ਇਸ ਕਾਨੂੰਨ ਵਿਚ ਕਸਟੋਡੀਅਨ ਸ਼ਬਦ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਵਾਲਿਆਂ ਨੂੰ ਵੀ ਦੋਸ਼ੀ ਠਹਿਰਾਏ ਜਾਣਾ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦਾ ਗਿਆ ਇਹ ਕਾਨੂੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ-ਘਰ ਅੰਦਰ ਧਰਮਸਾਲ ਦੇ ਸਿਧਾਂਤ ਵਿਰੁੱਧ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦਾ ਇਕ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਵਿਧਾਨ ਸਭਾ ਵਿਚ ਪੇਸ਼ ਕਾਨੂੰਨ ਦਾ ਖਰੜਾ ਅੰਗਰੇਜ਼ੀ ਭਾਸ਼ਾ ਵਿਚ ਸੀ ਅਤੇ ਹੁਣ ਤੱਕ ਸਰਕਾਰ ਨੇ ਇਸ ਦਾ ਪੰਜਾਬੀ ਵਿਚ ਅਨੁਵਾਦ ਕਰਨਾ ਵੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਬੀਤੇ ਦਿਨ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਜਾਣਕਾਰੀ ਦੇਣ ਵਾਲਿਆਂ ਨੂੰ ਅੰਦਰ ਰੱਖ ਕੇ ਸਖ਼ਤ ਪੁਛਗਿੱਛ ਕੀਤੀ ਗਈ ਕਿ ਇਹ ਸੰਗਤਾਂ ਅੰਦਰ ਡਰ ਪੈਦਾ ਕਰਨ ਵਾਲਾ ਰੁਝਾਨ ਨਹੀਂ?

ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲਿਆਂਦੇ ਇਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕ ਸ਼੍ਰੇਣੀ ਦੀ ਵੱਡੀ ਜ਼ੁੰਮੇਵਾਰੀ ਹੈ। ਉਨ੍ਹਾਂ 31 ਮਈ ਨੂੰ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਰ ਪ੍ਰਚਾਰਕ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।

ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸ. ਜਸਪਾਲ ਸਿੰਘ, ਇੰਚਾਰਜ ਸ. ਬਹਾਲ ਸਿੰਘ ਅਤੇ ਵੱਡੀ ਗਿਣਤੀ ’ਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਅੱਤ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਐਡਵਾਈਜ਼ਰੀ ਜਾਰੀ

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਫੌਜੀ ਜਵਾਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਈਡੀ ਨੇ ਪੰਜਾਬ ਦੇ ਵੱਡੇ ਬਿਲਡਰ ਅਜੈ ਸਹਿਗਲ ਨੂੰ ਕੀਤਾ ਗ੍ਰਿਫ਼ਤਾਰ

ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ

ਕਲਯੁਗੀ ਮਾਂ ਨੇ ਆਪਣੀ ਹੀ 21 ਮਹੀਨੇ ਦੀ ਧੀ ਦਾ ਕੀਤਾ ਕਤਲ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ