Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 07:39 PM

- *ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ*
- *‘ਨਵੀਂ ਦਿਸ਼ਾ’ ਯੋਜਨਾ ਤਹਿਤ 27, 314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨੇਟਰੀ ਪੈਡ ਮੁਫ਼ਤ ਕਰਵਾਏ ਜਾ ਰਹੇ ਮੁਹੱਈਆ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਮਹਿਲਾ ਦੀ ਸਿਹਤ, ਸਨਮਾਨ ਅਤੇ ਆਤਮ-ਵਿਸ਼ਵਾਸ ਯਕੀਨੀ ਬਣਾਉਣ ਲਈ ਵਚਨਬੱਧ*

ਚੰਡੀਗੜ੍ਹ, 16 ਅਕਤੂਬਰ : ਮਹਿਲਾ-ਕੇਂਦਰਿਤ ਭਲਾਈ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮਹਿਲਾਵਾਂ ਵਿੱਚ ਮਾਹਵਾਰੀ ਸਿਹਤ, ਸਫ਼ਾਈ ਅਤੇ ਸਨਮਾਨ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਵੰਚਿਤ ਵਰਗਾਂ ਨਾਲ ਸਬੰਧਤ ਮਹਿਲਾਵਾਂ ਲਈ ਜ਼ਰੂਰੀ ਸਿਹਤ ਸਹੂਲਤਾਂ ਨੂੰ ਹੋਰ ਸੁਗਮ ਬਣਾਉਣਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸੂਬਾ ਸਰਕਾਰ ਵੱਲੋਂ ਲਗਭਗ 9.75 ਕਰੋੜ ਰੁਪਏ ਦੀ ਲਾਗਤ ਨਾਲ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਮੁਫ਼ਤ ਵੰਡੇ ਗਏ ਹਨ, ਜਿਸ ਨਾਲ ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਰੱਖਿਅਤ ਮਾਹਵਾਰੀ ਸਫ਼ਾਈ ਉਤਪਾਦਾਂ ਤੱਕ ਪਹੁੰਚ ਸਿਰਫ਼ ਸਿਹਤ ਦੀ ਲੋੜ ਹੀ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਸਸ਼ਕਤੀਕਰਨ ਨਾਲ ਵੀ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਮਾਹਵਾਰੀ ਸਫ਼ਾਈ ਸਬੰਧੀ ਜਾਗਰੂਕਤਾ ਵਿੱਚ ਵਾਧਾ ਹੋਇਆ ਹੈ ਅਤੇ ਵੰਚਿਤ ਪਿਛੋਕੜ ਵਾਲੀਆਂ ਮਹਿਲਾਵਾਂ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਿਆ ਹੈ, ਜਿਸ ਨਾਲ ਉਹ ਹੋਰ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ‘ਨਵੀਂ ਦਿਸ਼ਾ’ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸੂਬੇ ਦੇ 27, 314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ 9 ਸੈਨੇਟਰੀ ਪੈਡ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਵਿਸ਼ਾਲ ਵੰਡ ਪ੍ਰਣਾਲੀ ਖ਼ਾਸ ਕਰਕੇ ਪੇਂਡੂ ਅਤੇ ਪਿੱਛੜੇ ਖੇਤਰਾਂ ਵਿੱਚ ਮਾਹਵਾਰੀ ਸਫ਼ਾਈ ਉਤਪਾਦਾਂ ਦੀ ਨਿਯਮਤ ਉਪਲਬਧਤਾ ਯਕੀਨੀ ਬਣਾ ਰਹੀ ਹੈ।

ਯੋਜਨਾ ਦੇ ਵਿਆਪਕ ਸਮਾਜਿਕ ਪ੍ਰਭਾਵ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਪਹਿਲ ਮਾਹਵਾਰੀ ਨਾਲ ਜੁੜੀਆਂ ਰੂੜ੍ਹੀਵਾਦੀ ਧਾਰਨਾਵਾਂ ਅਤੇ ਗਲਤਫ਼ਹਿਮੀਆਂ ਨੂੰ ਦੂਰ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਇਸ ਰਾਹੀਂ ਖੁੱਲ੍ਹੀ ਗੱਲਬਾਤ ਨੂੰ ਉਤਸ਼ਾਹ ਮਿਲ ਰਿਹਾ ਹੈ, ਜਾਗਰੂਕਤਾ ਵਧ ਰਹੀ ਹੈ ਅਤੇ ਮਹਿਲਾਵਾਂ ਤੇ ਕਿਸ਼ੋਰੀਆਂ ਵਿੱਚ ਸਿਹਤਮੰਦ ਸਫ਼ਾਈ ਅਭਿਆਸਾਂ ਨੂੰ ਪ੍ਰੋਤਸਾਹਨ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਨੂੰ, ਉਸ ਦੀ ਸਮਾਜਿਕ-ਆਰਥਿਕ ਪਿਛੋਕੜ ਤੋਂ ਇਲਾਵਾ, ਜ਼ਰੂਰੀ ਸਿਹਤ ਅਤੇ ਸਫ਼ਾਈ ਸਹੂਲਤਾਂ ਪ੍ਰਾਪਤ ਹੋਣ। ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਮਹਿਲਾ ਆਰਥਿਕ ਤੰਗੀ ਕਾਰਨ ਬੁਨਿਆਦੀ ਮਾਹਵਾਰੀ ਸਫ਼ਾਈ ਉਤਪਾਦਾਂ ਤੋਂ ਵਾਂਝੀ ਨਾ ਰਹੇ। ਸਿਹਤਮੰਦ ਮਹਿਲਾ ਹੀ ਸਿਹਤਮੰਦ ਪਰਿਵਾਰ ਦੀ ਨੀਂਹ ਰੱਖਦੀ ਹੈ ਅਤੇ ਸਿਹਤਮੰਦ ਪਰਿਵਾਰ ਮਜ਼ਬੂਤ ਤੇ ਖੁਸ਼ਹਾਲ ਪੰਜਾਬ ਦਾ ਆਧਾਰ ਬਣਦਾ ਹੈ।”

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਨਮਾਨ ਅਤੇ ਸਮੁੱਚੀ ਭਲਾਈ ਦੀ ਰੱਖਿਆ ਕਰਨ ਲਈ ਅਗਾਂਹਵਧੂ, ਲੋਕ-ਕੇਂਦਰਿਤ ਅਤੇ ਮਹਿਲਾ-ਕੇਂਦਰਿਤ ਪਹਿਲਕਦਮੀਆਂ ਨੂੰ ਲਗਾਤਾਰ ਲਾਗੂ ਕਰਦੀ ਰਹੇਗੀ ਅਤੇ ਹੋਰ ਸਮਾਵੇਸ਼ੀ ਤੇ ਸਸ਼ਕਤ ਪੰਜਾਬ ਦੀ ਉਸਾਰੀ ਲਈ ਨਿਰੰਤਰ ਯਤਨਸ਼ੀਲ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ