Tuesday, June 02, 2026

Punjab

ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ, ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹੈ ਮੁੱਦਾ - ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | June 02, 2026 07:23 PM

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮੁੱਦਾ ਉਠਾਇਆ ਜਾ ਰਿਹੈ
- ਸੂਬੇ ਵਿੱਚੋਂ ਹਰ ਮਹੀਨੇ 10 ਲੱਖ ਮੀਟਰਕ ਟਨ ਚੌਲ ਅਤੇ 10 ਲੱਖ ਮੀਟਰਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ ਪਰ ਭੰਡਾਰ ਕੀਤੇ ਗਏ ਅਨਾਜ ਦੀ ਮਾਤਰਾ 190 ਐਲ.ਐਮ.ਟੀ. ਹੈ ਜੋ ਕਿ ਕੁੱਲ ਸਟੋਰੇਜ ਸਪੇਸ ਦਾ 105 ਫ਼ੀਸਦ ਹੈ।

ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਕੋਲ ਚੌਲਾਂ ਦਾ ਪਿਛਲਾ ਸਟਾਕ 37.76 ਐਲ.ਐਮ.ਟੀ. ਹੈ ਜਦੋਂ ਕਿ ਕਣਕ ਦਾ ਸਟਾਕ 40 ਐਲ.ਐਮ.ਟੀ. ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਤਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 10 ਐਲ.ਐਮ.ਟੀ. ਚੌਲ ਅਤੇ 10 ਐਲ.ਐਮ.ਟੀ. ਕਣਕ ਦੀ ਚੁਕਾਈ ਕੀਤੀ ਜਾਣੀ ਲਾਜ਼ਮੀ ਹੈ ਅਤੇ ਇਸ ਸਬੰਧ ਵਿੱਚ ਅਗਲੇ 4 ਮਹੀਨੇ ਬੇਹੱਦ ਅਹਿਮ ਹਨ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਖੇਤੀਬਾੜੀ ਖੇਤਰ ਨਾਲ ਸਬੰਧਤ ਹਰ ਮੁੱਦਾ ਸੂਬਾ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ASI ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਕੈਬਨਿਟ ਮੰਤਰੀ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕ੍ਰੈਡਿਟ ਕਾਰਡ ਪਾਲਿਸੀ ਬਦਲੀ