Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 06:37 PM

- ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
- ਮੁਲਜ਼ਮ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਨੈੱਟਵਰਕ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਦੌਰਾਨ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਬਾਰੇ ਠੋਸ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲੀਸ ਪਾਰਟੀ ਨੇ ਰਾਜਨਪ੍ਰੀਤ ਸਿੰਘ ਅਤੇ ਵਿਜੇ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ ਬਰਾਮਦ ਕੀਤੇ।

ਆਈਜੀਪੀ ਨੇ ਅੱਗੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਬਾਰੇ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ ’ਤੇ ਥਾਣਾ ਘਰਿੰਡਾ ਦੀਆਂ ਟੀਮਾਂ ਨੇ ਪਾਰਸਦੀਪ ਸਿੰਘ ਉਰਫ਼ ਬਿੱਲਾ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਰਸਦੀਪ ਇੱਕ ਬਦਨਾਮ ਨਸ਼ਾ ਤਸਕਰ ਹੈ, ਜੋ ਖੇਤਰ ਵਿੱਚ ਡਰੱਗ ਕਾਰਟਲ ਚਲਾ ਰਿਹਾ ਸੀ।

ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਘਰਿੰਡਾ (ਅੰਮ੍ਰਿਤਸਰ ਦਿਹਾਤੀ) ਵਿਖੇ ਦੋ ਵੱਖ-ਵੱਖ ਕੇਸ—ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 27.09.2026 ਨੂੰ ਐੱਫਆਈਆਰ ਨੰਬਰ 422 ਅਤੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਮਿਤੀ 28.09.2026 ਨੂੰ ਐੱਫਆਈਆਰ ਨੰਬਰ 423 ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ 'ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ