Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 05:05 PM

*— ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ*
*— ਗ੍ਰਿਫ਼ਤਾਰ ਦੋਸ਼ੀ ਤਰਸੇਮ ਸਿੰਘ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਦਾ ਸਾਥੀ ਹੈ ਅਤੇ ਉਸ ਵਿਰੁੱਧ 16 ਅਪਰਾਧਿਕ ਮਾਮਲੇ ਦਰਜ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ (ਆਸਟਰੀਆ ਦੇ ਬਣੇ ਹੋਏ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ) ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ, ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਕਾਰਵਾਈ ਦੌਰਾਨ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦਾ ਸਾਥੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ।

ਇਸ ਸਬੰਧੀ, ਐਫਆਈਆਰ ਨੰਬਰ 68 ਮਿਤੀ 26-04-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼