Wednesday, September 09, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਜਣੇ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 09, 2026 07:31 PM

- *ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ*
- *ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਹਣ ਸਿੰਘ ਵਾਸੀ ਪਿੰਡ ਚੋਗਾਵਾਂ, ਅੰਮ੍ਰਿਤਸਰ ਅਤੇ ਸਲੀਮ ਵਾਸੀ ਪਿੰਡ ਬੰਡਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਅਤੇ ਇੱਕ .30 ਬੋਰ ਦਾ ਪਿਸਤੌਲ ਅਤੇ ਮੈਗਜ਼ੀਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਹੈ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ ਅਤੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸ਼ੱਕੀ ਸੋਹਨ ਸਿੰਘ ਅਤੇ ਸਲੀਮ ਦੇ ਅੰਮ੍ਰਿਤਸਰ ਦੇ ਲੋਪੋਕੇ ਰੋਡ 'ਤੇ ਮਾਤਾ ਕੌਲਾਂ ਹਸਪਤਾਲ ਨੇੜੇ ਅੱਡਾ ਬਾਉਲੀ ਵਿਖੇ ਆਈਸੀਈ ਡਰੱਗ ਅਤੇ ਹਥਿਆਰਾਂ ਦੀ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਮਿਲਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਛਾਪੇਮਾਰੀ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ 5 ਕਿਲੋ ਆਈਸੀਈ ਅਤੇ ਤਿੰਨ ਪਿਸਤੌਲਾਂ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ, ਐਫਆਈਆਰ ਨੰਬਰ 55 ਮਿਤੀ 09-09-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 22, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੋਆ ਹਲਕੇ ਦੇ ਵਿਕਾਸ ਨੂੰ ਮਿਲੀ ਨਵੀਂ ਗਤੀ, ਤਿੰਨ ਪੁਲਾਂ ’ਤੇ ਖਰਚੇ ਕੀਤੇ ਜਾਣਗੇ ਕਰੀਬ 62 ਕਰੋੜ ਰੁਪਏ: ਕਟਾਰੂਚੱਕ

CM ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ CII ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 232ਵਾਂ ਦਿਨ: ਪੰਜਾਬ ਪੁਲਿਸ ਵੱਲੋਂ 549 ਥਾਈਂ ਛਾਪੇਮਾਰੀ; 200 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

PUNJAB SIR 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ

ਆਪ ਨੇ ਹੀ ਪੰਥ ਨੂੰ ਦੋਫਾੜ ਕਰਨ ਵਾਸਤੇ ’ਵਾਰਿਸ’ ਦੀ ਸਥਾਪਨਾ ਕੀਤੀ, ਦੋਵੇਂ ਪਾਰਟੀਆਂ ਰਲ ਕੇ ਬੇਅਦਬੀ ਮਾਮਲੇ ’ਤੇ ਅਕਾਲੀ ਦਲ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੀਆਂ: ਸੁਖਬੀਰ ਬਾਦਲ

ਅਮਨ ਅਰੋੜਾ ਨੇ 100-125 ਫੀਸਦ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅੰਮ੍ਰਿਤਸਰ ਵਿੱਚ ASI ਨੂੰ ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, CCTV ਆਈ ਸਾਹਮਣੇ