Thursday, September 10, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 07:41 PM

ਚੰਡੀਗੜ੍ਹ, 10 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀ ਝੰਡੀ ਦਿਖਾਉਣ ਵਾਲੇ ਸੰਗਰੂਰ ਦੇ ਨੌਜਵਾਨ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੇ ਪਿਤਾ ਗੁਰਮੇਲ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਪਟੀਸ਼ਨਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਕਾਲੀ ਝੰਡੀ ਦਿਖਾਉਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪੁੱਤਰ ਨਾਲ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੀ ਜਾਂਚ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਪੁਲਿਸ ਅਧਿਕਾਰੀਆਂ ਦੀ ਭੂਮਿਕਾ ’ਤੇ ਹੀ ਸਵਾਲ ਹਨ ਤਾਂ ਉਸੇ ਵਿਭਾਗ ਤੋਂ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਹਾਈਕੋਰਟ ਨੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ
ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਜਾ ਚੁੱਕਾ ਹੈ। ਹੁਣ ਸਰਕਾਰ ਨੂੰ ਜਾਂਚ ਦੀ ਪ੍ਰਗਤੀ ਅਤੇ ਹੁਣ ਤੱਕ ਕੀਤੀ ਕਾਰਵਾਈ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨੀ ਹੋਵੇਗੀ।

ਛੱਤ ਤੋਂ ਦਿਖਾਈ ਸੀ ਕਾਲੀ ਝੰਡੀ
ਇਹ ਮਾਮਲਾ ਸੰਗਰੂਰ ਦੇ ਸ਼ੇਰੋਂ ਪਿੰਡ ਦਾ ਹੈ, ਜਿੱਥੇ ਮੁੱਖ ਮੰਤਰੀ ਦਾ ਪ੍ਰੋਗਰਾਮ ਹੋਇਆ ਸੀ। ਦੋਸ਼ ਮੁਤਾਬਕ ਮੋਹਨਜੀਤ ਸਿੰਘ ਨੇ ਪ੍ਰੋਗਰਾਮ ਵਾਲੀ ਥਾਂ ਦੇ ਪਿੱਛੇ ਇੱਕ ਘਰ ਦੀ ਛੱਤ ਤੋਂ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਕਾਲੀ ਝੰਡੀ ਦਿਖਾਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਉਸ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਦੇ ਦੋਸ਼ ਲੱਗੇ ਸਨ। ਹੁਣ ਮੋਹਨਜੀਤ ਦੇ ਪਿਤਾ ਨੇ ਘਟਨਾ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜੇ ਜਾਂਚ ਦੌਰਾਨ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ