Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 05:21 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦਾ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਡੱਬਵਾਲਾ ਕਲਾਂ, ਨੇੜੇ ਮੰਡੀ ਅਰਨੀਵਾਲਾ, ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤਾ ਗਿਆ। ਜਥੇਦਾਰ ਸੂਬਾ ਸਿੰਘ ਨੇ ਆਪਣਾ ਲੰਮਾ ਜੀਵਨ ਪੰਥਕ ਅਤੇ ਸਿਆਸੀ ਸੇਵਾਵਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਸੰਤ ਫਤਿਹ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਪੰਥਕ ਤੇ ਸਿਆਸੀ ਆਗੂਆਂ ਨਾਲ ਕੰਮ ਕੀਤਾ।

ਜਥੇਦਾਰ ਸੂਬਾ ਸਿੰਘ 1978 ਵਿੱਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਸਨ। ਉਨ੍ਹਾਂ ਨੂੰ ਕਰੀਬ 48 ਸਾਲ ਤੱਕ SGPC ਮੈਂਬਰ ਰਹਿਣ ਦਾ ਮਾਣ ਹਾਸਲ ਹੋਇਆ। ਉਹ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਵੀ ਰਹੇ ਅਤੇ ਆਪਣੇ ਦੇਹਾਂਤ ਸਮੇਂ ਕਮੇਟੀ ਦੇ ਸਭ ਤੋਂ ਬਜ਼ੁਰਗ ਤੇ ਸੀਨੀਅਰ ਮੈਂਬਰਾਂ ਵਿੱਚ ਸ਼ਾਮਲ ਸਨ।

ਅਕਾਲੀ ਦਲ ਦੇ ਕਈ ਮੋਰਚਿਆਂ ’ਚ ਲਿਆ ਹਿੱਸਾ
ਜਥੇਦਾਰ ਸੂਬਾ ਸਿੰਘ ਦਾ ਜਨਮ 1936 ਵਿੱਚ ਜ਼ਿਲ੍ਹਾ ਲਾਹੌਰ ਦੇ ਪਿੰਡ ਸਾਧੋ ਕੇ ਵਿਖੇ ਮਾਤਾ ਤੇਜ ਕੌਰ ਅਤੇ ਪਿਤਾ ਜਿਉਣ ਸਿੰਘ ਦੇ ਘਰ ਹੋਇਆ ਸੀ। ਦੇਸ਼ ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਮਾਲਵਾਲਾ ਅਤੇ ਡੱਬਵਾਲਾ ਕਲਾਂ ਵਿੱਚ ਆ ਕੇ ਵੱਸ ਗਿਆ। ਪਰਿਵਾਰ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਣ ਕਾਰਨ ਜਥੇਦਾਰ ਸੂਬਾ ਸਿੰਘ ਨੇ ਪਾਰਟੀ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਪਾਰਟੀ ਵੱਲੋਂ ਲਾਏ ਗਏ ਕਈ ਮੋਰਚਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ।

ਉਨ੍ਹਾਂ ਨੇ 1973 ਵਿੱਚ ਆਪਣੇ ਪਿੰਡ ਡੱਬਵਾਲਾ ਕਲਾਂ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਕੈਂਪ ਵੀ ਲਗਾਇਆ ਸੀ। ਦੱਸਿਆ ਜਾਂਦਾ ਹੈ ਕਿ ਇਸ ਕੈਂਪ ਨਾਲ ਜੁੜੇ ਆਗੂਆਂ ਵਿੱਚ ਬਲਵੰਤ ਸਿੰਘ ਰਾਮੂਵਾਲੀਆ ਵੀ ਸ਼ਾਮਲ ਸਨ। ਜਥੇਦਾਰ ਸੂਬਾ ਸਿੰਘ ਨੇ ਅਕਾਲੀ ਦਲ ਦੇ ਮੁਸ਼ਕਲ ਦੌਰ ਵਿੱਚ ਵੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਦੇ ਸਾਦੇ ਅਤੇ ਸਿਧਾਂਤਕ ਜੀਵਨ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਉਨ੍ਹਾਂ ਨੂੰ ਇਮਾਨਦਾਰੀ ਅਤੇ ਵਫ਼ਾਦਾਰੀ ਦੀ ਮਿਸਾਲ ਵਜੋਂ ਯਾਦ ਕੀਤਾ ਜਾਂਦਾ ਹੈ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੋਂ ਕਦੇ ਕੋਈ ਭੱਤਾ, ਸਰਕਾਰੀ ਵਾਹਨ ਜਾਂ ਹੋਰ ਨਿੱਜੀ ਲਾਭ ਨਹੀਂ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਪੁਸ਼ਤਾਂ ਤੋਂ ਵਸਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; 367 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ