Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Punjab

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਪੰਜਾਬ ਨਿਊਜ਼ ਐਕਸਪ੍ਰੈੱਸ | September 20, 2026 08:19 PM

- *ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਚੁਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਵਿਲੱਖਣ ਤੇ ਮਹਾਨ ਸ਼ਖ਼ਸੀਅਤ ਦੱਸਿਆ*

ਚੰਡੀਗੜ੍ਹ / ਜਲੰਧਰ, 20 ਸਤੰਬਰ: ਪੰਜਾਬ ਦੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੀ ਯਾਦ ਵਿੱਚ ਅੱਜ ਐਮ.ਐਸ. ਫਾਰਮ, ਬਸਤੀ ਪੀਰਦਾਦ, ਜਲੰਧਰ ਵਿਖੇ ਰੱਖੀ ਗਈ ਸ਼ਰਧਾਂਜਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ।

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ, ਆਗੂਆਂ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵੱਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸਵ. ਚੁਨੀ ਲਾਲ ਭਗਤ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਦੀ ਇੱਕ ਮਹਾਨ ਤੇ ਵਿਲੱਖਣ ਸ਼ਖ਼ਸੀਅਤ ਕਰਾਰ ਦਿੱਤਾ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਮਾਣ-ਸਨਮਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਵਿਛੋੜੇ ਨਾਲ ਭਗਤ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਸਵਰਗੀ ਚੁਨੀ ਲਾਲ ਭਗਤ ਦੇ ਜੀਵਨ ਸਫ਼ਰ ਨੂੰ ਯਾਦ ਕਰਦਿਆਂ ਉਨ੍ਹਾ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਕੇ ਵੱਸੇ, ਜਿੱਥੇ ਪਰਿਵਾਰ ਨੇ ਖੇਡਾਂ ਦੇ ਸਮਾਨ ਨੂੰ ਨਿਰਯਾਤ ਕਰਨ ਦਾ ਕਾਰੋਬਾਰ ਸਥਾਪਿਤ ਕੀਤਾ ਅਤੇ ਇਸ ਖੇਤਰ ਵਿੱਚ ਨਾਮਣਾ ਖੱਟਿਆ। ਇਸ ਤੋਂ ਬਾਅਦ ਉਹ ਸੂਬੇ ਦੀ ਸਰਗਰਮ ਰਾਜਨੀਤੀ ਵਿੱਚ ਸ਼ਾਮਲ ਹੋਏ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ। ਇਸ ਉਪਰੰਤ ਉਨ੍ਹਾਂ ਕੈਬਨਿਟ ਮੰਤਰੀ ਵਜੋਂ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਕਿਹਾ ਕਿ ਸ਼ਰਧਾਂਜਲੀ ਸਭਾ ਵਿੱਚ ਲੋਕਾਂ ਦਾ ਭਾਰੀ ਇਕੱਠ ਭਗਤ ਪਰਿਵਾਰ ਵੱਲੋਂ ਕਮਾਈ ਅਸਲ ਦੌਲਤ ਹੈ, ਜੋ ਚੁਨੀ ਲਾਲ ਭਗਤ ਦੀ ਲੋਕਾਂ ਨਾਲ ਡੂੰਘੀ ਸਾਂਝ ਦਾ ਪ੍ਰਤੀਕ ਹੈ।

ਜ਼ਿਕਰਯੋਗ ਹੈ ਕਿ ਚੁੰਨੀ ਲਾਲ ਭਗਤ ਦਾ ਲੰਬੀ ਬਿਮਾਰੀ ਦੌਰਾਨ ਤੋਂ ਬਾਅਦ 93 ਦੇਹਾਂਤ ਹੋ ਗਿਆ ਸੀ। ਉਨ੍ਹਾ ਨੂੰ ਜਲੰਧਰ ਅਤੇ ਦੋਆਬਾ ਖੇਤਰ ਦੇ ਲੋਕਾਂ ਦੀ ਸੇਵਾ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ ਜਾਵੇਗਾ। ਉਹ ਕਈ ਵਾਰ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਚੁਣੇ ਗਏ ਅਤੇ ਕੈਬਨਿਟ ਮੰਤਰੀ ਵਜੋਂ ਸਥਾਨਕ ਸਰਕਾਰਾਂ, ਡਾਕਟਰੀ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਸਮੇਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਦੀ ਸੇਵਾ ਪ੍ਰਤੀ ਸਮਰਪਣ ਲਈ ਵੀ ਯਾਦ ਕੀਤਾ ਜਾਵੇਗਾ।

ਬੁਲਾਰਿਆਂ ਨੇ ਉਨ੍ਹਾਂ ਦੀ ਲੋਕਾਂ ਤੱਕ ਪਹੁੰਚ ਅਤੇ ਕਾਰਜਸ਼ੈਲੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾਂ ਖੁੱਲ੍ਹੇ ਰਹਿੰਦੇ ਸਨ। ਉਨ੍ਹਾਂ ਦੇ ਸਪੁੱਤਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪਰਿਵਾਰ ਦੀ ਲੋਕ ਸੇਵਾ ਦੀ ਵਿਰਾਸਤ ਨੂੰ ਅੱਗੇ ਜਾਰੀ ਰੱਖਿਆ ਜਾ ਰਿਹਾ ਹੈ। ਕੈਬਨਿਟ ਮੰਤਰੀਆਂ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਸ ਦੁੱਖ ਦੀ ਘੜੀ ਵਿੱਚ ਮੋਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਇਸ ਮੌਕੇ ਚੇਅਰਮੈਨ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਬੱਸੀ, ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਮੁਸਲਿਮ ਭਲਾਈ ਬੋਰਡ ਅਬਦੁੱਲ ਬਾਹਰੀ ਸਲਮਾਨੀ, ਡਿਪਟੀ ਮੇਅਰ ਮਲਕੀਤ ਸਿੰਘ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸੰਤ ਸਮਾਜ ਦੇ ਪ੍ਰਤੀਨਿਧੀਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ 'ਚ ਇਤਿਹਾਸਕ ਬਿਜਲੀ ਸੰਕਟ: ਵੜਿੰਗ

CM ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸੰਧਵਾਂ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਦਾ ਫੈਸਲਾ

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ