Thursday, April 23, 2026

Punjab

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | April 23, 2026 06:19 PM

* ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਵਿਆਪਕ ਸੂਚੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਅਤੇ ਬਜਟ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਪ੍ਰਤੀ ਪੂਰਾ ਸਤਿਕਾਰ ਰੱਖਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਅਤੇ ਹਰਿਆਣਾ ਦੇ 84 ਜੱਜਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਬੈਂਸ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ