Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 05:52 PM

ਚੰਡੀਗੜ੍ਹ, 3 ਜੁਲਾਈ : ਪੰਜਾਬ ਕਾਂਗਰਸ 'ਚ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਤੋਂ ਬਾਅਦ ਸ਼ੁਰੂ ਹੋਈ ਅੰਦਰੂਨੀ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਅੱਜ ਇਨ੍ਹਾਂ ਨਾਰਾਜ਼ ਕਾਂਗਰਸੀ ਆਗੂਆਂ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਸ਼ੁੱਕਰਵਾਰ ਨੂੰ ਕਈ ਘੰਟਿਆਂ ਤੱਕ ਮੀਟਿੰਗ ਹੋਈ। ਹਾਲਾਂਕਿ ਇਸ ਮੀਟਿੰਗ ਤੋਂ ਬਾਅਦ ਚੰਨੀ ਖੁਦ ਮੀਡੀਆ ਸਾਹਮਣੇ ਨਹੀਂ ਆਏ ਪਰ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਸਾਰੇ ਆਗੂਆਂ ਨੇ ਅੱਜ ਮੀਟਿੰਗ 'ਚ ਕਿਹਾ ਕਿ ਕਾਂਗਰਸ ਹਾਈਮਕਮਾਨ ਅਮਰਿੰਦਰ ਰਾਜਾ ਵੜਿੰਗ ਨੂੰ ਪ੍ਰਧਾਨ ਨਿਯੁਕਤ ਕਰਨ ਅਤੇ ਹੋਰ ਸੰਗਠਨਾਤਮਕ ਨਿਯੁਕਤੀਆਂ ਸਬੰਧੀ ਲਏ ਗਏ ਫ਼ੈਸਲੇ 'ਤੇ ਇਕ ਵਾਰ ਫਿਰ ਵਿਚਾਰ ਕਰੇ।

ਅੱਗੇ ਬਾਜਵਾ ਨੇ ਕਿਹਾ ਕਿ ਇਹ ਮੰਗ ਪਾਰਟੀ ਖ਼ਿਲਾਫ਼ ਨਹੀਂ, ਸਗੋਂ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਚੰਨੀ ਸਾਹਿਬ ਹਾਈਕਮਾਨ ਨਾਲ ਗੱਲ ਕਰਨਗੇ ਅਤੇ ਅਸੀਂ ਵੀ ਸਾਰੇ ਆਗੂ ਵੱਖਰੇ ਤੌਰ 'ਤੇ ਹਾਈਕਮਾਨ ਨੂੰ ਮਿਲ ਕੇ ਆਪਣਾ ਪੱਖ ਰੱਖਾਂਗੇ। ਸਾਡੀ ਬੇਨਤੀ ਹੋਵੇਗੀ ਕਿ ਲਏ ਗਏ ਫ਼ੈਸਲੇ ਨੂੰ ਇੱਕ ਵਾਰ ਮੁੜ ਵਿਚਾਰਿਆ ਜਾਵੇ। ਇਸ ਦੇ ਨਾਲ ਹੀ ਮੀਟਿੰਗ ਨੂੰ ਲੈ ਕੇ ਕੁਝ ਆਗੂਆਂ ਵੱਲੋਂ 'ਬਗਾਵਤੀਆਂ ਦੀ ਮੀਟਿੰਗ' ਕਹੇ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਬਾਜਵਾ ਨੇ ਅਜਿਹੇ ਦੋਸ਼ਾਂ ਨੂੰ ਸਿੱਧੇ ਤੌਰ 'ਤੇ ਨਕਾਰਿਆ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਉਦੇਸ਼ ਕਿਸੇ ਤਰ੍ਹਾਂ ਦੀ ਬਗਾਵਤ ਕਰਨਾ ਨਹੀਂ ਸੀ, ਸਗੋਂ ਆਪਣੀਆਂ ਭਾਵਨਾਵਾਂ ਅਤੇ ਸੁਝਾਵ ਪਾਰਟੀ ਹਾਈਕਮਾਨ ਤੱਕ ਪਹੁੰਚਾਉਣਾ ਸੀ।

ਦੱਸ ਦਈਏ ਕਿ ਚੰਨੀ ਦੇ ਸੱਦੇ 'ਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਤਰਸੇਮ ਡੀ. ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ, ਸਾਬਕਾ ਵਿਧਾਇਕ ਪਿਰਮਲ ਸਿੰਘ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਗ੍ਰਹਿ ਵਿਖੇ ਪੁੱਜੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ