Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 02:08 PM

ਅੰਮ੍ਰਿਤਸਰ, 12 ਸਤੰਬਰ: ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਗੁਰਮਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਫ਼ੌਜੀਆਂ ਨੇ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਬਹਾਦਰ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ਼ਹੀਦਾਂ ਦੇ ਪਰਿਵਾਰਾਂ ’ਚੋਂ ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਰਬਜੋਤ ਸਿੰਘ ਤੇ ਬੀਬੀ ਰਾਜਵਿੰਦਰ ਕੌਰ ਜਲੰਧਰ ਆਦਿ ਹਾਜ਼ਰ ਸਨ।

ਇਸੇ ਦੌਰਾਨ ਦਫ਼ਤਰ ਤੋਂ ਜਾਰੀ ਬਿਆਨ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਇਹ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਮਿਸਾਲ ਹੈ, ਜਿਸ ਵਿਚ 21 ਸਿੱਖ ਸੂਰਬੀਰਾਂ ਨੇ 10 ਹਜ਼ਾਰ ਫ਼ੌਜ ਦਾ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਸਮਰਪਣ ਅਤੇ ਦ੍ਰਿੜ੍ਹਤਾ ਨੂੰ ਪਰਨਾਏ ਹੋਏ ਸਨ, ਜਿਨ੍ਹਾਂ ਦੀ ਬਹਾਦਰੀ ਕਰਕੇ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਸਿੱਖ ਕੌਮ ਨੂੰ ਸਦਾ ਮਾਣ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ

“ਨੌਜਵਾਨਾਂ ਦੀ ਪਹਿਲੀ ਵੋਟ, ਮੇਰਾ ਮਾਣ—ਮਜ਼ਬੂਤ ਲੋਕਤੰਤਰ ਦੀ ਪਹਿਚਾਣ”

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

ਗੈਂਗਸਟਰਾਂ 'ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ