Friday, April 24, 2026

Punjab

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 06:07 PM

- ਭਾਈ ਅਜੈਬ ਸਿੰਘ ਅਭਿਆਸੀ ਨੇ ਛਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਨੂੰ ਫੀਸਾਂ ਦੇ ਚੈੱਕ ਸੌਂਪੇ

ਅੰਮ੍ਰਿਤਸਰ, 24 ਅਪ੍ਰੈਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ/ਕਾਲਜਾਂ ਨੂੰ ਸੌਂਪੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਦੇ ਰੂਪ ਵਿੱਚ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ।

ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਸ. ਬਲਦੇਵ ਸਿੰਘ, ਗੁਰਮਤਿ ਵਿਦਿਆਲਾ ਛੱਤੀਸਗੜ੍ਹ ਦੇ ਇੰਚਾਰਜ ਸ. ਅਜੀਤ ਸਿੰਘ, ਇੰਸਪੈਕਟਰ ਸ. ਚੰਚਲਦੀਪ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਪੰਜਾਬ 'ਚ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿੱਚ ਸ਼ਾਮਲ