Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 08:42 PM

- ਮੈਡੀਕਲ ਇੰਟਰਨਾਂ ਦੇ ਹੋਸਟਲ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ
- ਪੇਂਡੂ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਕਮਿਊਨਿਟੀ ਮੈਡੀਸਨ ਵਿਭਾਗ ਅਧੀਨ ਪਿੰਡ ਸਨੇਟਾ ਵਿਖੇ ਸਥਾਪਿਤ ਰੂਰਲ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ.ਟੀ.ਸੀ.) ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਮੈਡੀਕਲ ਇੰਟਰਨਾਂ ਲਈ ਬਣਾਏ ਜਾਣ ਵਾਲੇ ਹੋਸਟਲ ਅਤੇ ਚਾਰਦੀਵਾਰੀ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ।

ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ, ਪਿੰਡ ਸਨੇਟਾ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਨਾਲ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਏਮਜ਼ ਮੋਹਾਲੀ ਵੱਲੋਂ ਸਥਾਪਿਤ ਇਹ ਆਧੁਨਿਕ ਕੇਂਦਰ ਪੇਂਡੂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੈਡੀਕਲ ਵਿਦਿਆਰਥੀਆਂ ਨੂੰ ਭਾਈਚਾਰਾ-ਆਧਾਰਿਤ ਸਿਖਲਾਈ ਵੀ ਪ੍ਰਦਾਨ ਕਰੇਗਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਵਿਖੇ ਉਪਲਬਧ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਸਮੇਂ ਸਿਰ ਜਾਂਚ ਅਤੇ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ 40 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਮੇਂ-ਸਮੇਂ 'ਤੇ ਲੋੜੀਂਦੇ ਸਿਹਤ ਟੈਸਟ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਪ੍ਰਭਾਵਸ਼ਾਲੀ ਇਲਾਜ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਦਿੱਤੇ ਸਨਮਾਨ ਰਾਸ਼ੀ ਦੇ ਵਾਅਦੇ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਪੰਜਾਬ ਸਰਕਾਰ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਵਾਲੀ ਪਹਿਲੀ ਸਰਕਾਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਵਿਖੇ ਓ.ਪੀ.ਡੀ., ਪ੍ਰਯੋਗਸ਼ਾਲਾ, ਡਿਜੀਟਲ ਐਕਸ-ਰੇ, ਟੀਕਾਕਰਨ ਅਤੇ ਐਂਟੀ-ਰੇਬੀਜ਼ ਟੀਕਾਕਰਨ ਸੇਵਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਜਲਦ ਹੀ 10 ਬਿਸਤਰਿਆਂ ਵਾਲੇ ਇਨਡੋਰ ਵਾਰਡ ਅਤੇ ਲੇਬਰ ਰੂਮ ਦੀਆਂ ਸੇਵਾਵਾਂ ਵੀ ਸ਼ੁਰੂ ਹੋਣਗੀਆਂ, ਜਿਸ ਨਾਲ ਪੇਂਡੂ ਖੇਤਰ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਬਣਾਏ ਜਾਣ ਵਾਲੇ ਹੋਸਟਲ ਵਿੱਚ ਇੰਟਰਨ ਡਾਕਟਰਾਂ ਅਤੇ ਮੈਡੀਕਲ ਅਧਿਕਾਰੀਆਂ ਲਈ 24 ਘੰਟੇ ਰਿਹਾਇਸ਼ ਦੀ ਸਹੂਲਤ ਹੋਵੇਗੀ, ਜਿਸ ਨਾਲ ਇਲਾਕੇ ਵਿੱਚ ਦਾਖ਼ਲ ਮਰੀਜ਼ਾਂ, ਐਮਰਜੈਂਸੀ ਅਤੇ ਮਾਤਾ-ਬੱਚਾ ਸਿਹਤ ਸੇਵਾਵਾਂ ਨਿਰੰਤਰ ਉਪਲਬਧ ਰਹਿਣਗੀਆਂ।

ਇਸ ਮੌਕੇ ਕਮਿਊਨਿਟੀ ਲਈ ਇੱਕ ਵਿਸ਼ਾਲ ਬਹੁ-ਵਿਸ਼ੇਸ਼ਤਾ ਸਿਹਤ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਮੈਡੀਸਨ, ਸਰਜਰੀ, ਆਰਥੋਪੀਡਿਕਸ, ਗਾਇਨੀ ਅਤੇ ਪ੍ਰਸੂਤੀ ਰੋਗ, ਬਾਲ ਰੋਗ ਅਤੇ ਅੱਖਾਂ ਦੇ ਮਾਹਿਰਾਂ ਵੱਲੋਂ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਮੁਫ਼ਤ ਲੈਬ ਟੈਸਟ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।

ਸਮਾਗਮ ਵਿੱਚ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦਾ ਪੇਂਡੂ ਇਲਾਕੇ ਵਿੱਚ ਬੇਹਤਰੀਨ ਸਿਹਤ ਸਹੂਲਤਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਵੀ ਖੋਲ੍ਹਿਆ ਜਾਵੇਗਾ।

ਇਸ ਮੌਕੇ ਮੈਡੀਕਲ ਐਜੂਕੇਸ਼ਨ ਅਤੇ ਖੋਜ ਡਾਇਰੈਕਟੋਰੇਟ ਤੋਂ ਜੁਆਇੰਟ ਡਾਇਰੈਕਟਰ ਡਾ. ਰੁਪਿੰਦਰ ਬਖ਼ਸ਼ੀ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ. ਭਗਵੰਤ ਸਿੰਘ, ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸਿੰਘ ਸੈਣੀ, ਕਮਿਊਨਿਟੀ ਮੈਡੀਸਨ ਵਿਭਾਗ ਦੇ ਮੁਖੀ ਡਾ. ਅੰਮ੍ਰਿਤ ਕੌਰ ਵਿਰਕ, ਸਿਵਲ ਸਰਜਨ ਡਾ. ਸੰਗੀਤਾ ਜੈਨ, ਪਿੰਡ ਸਨੇਟਾ ਦੇ ਸਰਪੰਚ ਗੁਰਦੇਸ਼ ਸਿੰਘ, ਸੀਨੀਅਰ ਫੈਕਲਟੀ ਮੈਂਬਰ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ