Friday, November 27, 2026

Punjab

ਸਿੱਖਿਆ ਤੇ ਮਿਹਨਤ ਹੀ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ: ਵਿਧਾਇਕ ਧੁੰਨ

November 27, 2026 07:17 PM

ਸਾਲਾਨਾ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ, ਬੱਚਿਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਕੀਤਾ ਪ੍ਰੇਰਿਤ

ਭਿੱਖੀਵਿੰਡ:  ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਸਵਰਨ ਸਿੰਘ ਧੁੰਨ ਨੇ ਅੱਜ ਅਸਲ ਉਤਾਰ ਵਿਖੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਸਰਦਾਰ ਸਵਰਨ ਸਿੰਘ ਧੁੰਨ ਨੇ ਵਿਦਿਆਰਥੀਆਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਿਹਨਤ, ਲਗਨ ਅਤੇ ਸਮਰਪਣ ਸਦਕਾ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।

ਵਿਧਾਇਕ ਧੁੰਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੀ ਤਰੱਕੀ ਦਾ ਮਜ਼ਬੂਤ ਆਧਾਰ ਵੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਨਮੋਲ ਪੂੰਜੀ ਹਨ। ਬੱਚਿਆਂ ਅੰਦਰ ਛੁਪੇ ਹੁਨਰਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲਤਾ ਦੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਵਡਮੁੱਲਾ ਯੋਗਦਾਨ ਹੈ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪੂਰੀ ਲਗਨ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਕੀਤਾ ਗਿਆ ਹਰ ਯਤਨ ਸਫ਼ਲਤਾ ਦੇ ਨਵੇਂ ਰਾਹ ਖੋਲ੍ਹਦਾ ਹੈ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਜੀਵਨ ਦੀਆਂ ਆਉਣ ਵਾਲੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ।

ਇਸ ਮੌਕੇ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਸ਼ੀਸ਼ ਮਹਿਲ' ਵਿਵਾਦ ਨੇ ਕੇਜਰੀਵਾਲ ਦੀ ਸ਼ਾਹੀ ਫਜ਼ੂਲਖਰਚੀ ਦਾ ਪਰਦਾਫਾਸ਼ ਕਰ ਦਿੱਤਾ ਹੈ: ਕੇਵਲ ਸਿੰਘ ਢਿੱਲੋਂ

ਅਕਾਲ ਤਖ਼ਤ ਸਾਹਿਬ ਪੈਨਲ ਨੇ ਪੰਜਾਬ ਸਰਕਾਰ ਦੀ ਸਤਕਾਰ ਐਕਟ ਬਾਰੇ ਕਮੇਟੀ ਨੂੰ 30 ਨਵੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ

ਅਕਾਲੀ-ਭਾਜਪਾ ਗੱਠਜੋੜ ਸਿਆਸੀ ਮੌਕਾਪ੍ਰਸਤੀ ਦਾ ਸਿਖਰ- ਬਲਬੀਰ ਸਿੱਧੂ

ਪੰਜਾਬ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਨੇ ਫਿਰ ਗਠਜੋੜ ਕੀਤਾ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕਮਾਲ, ਸਾਢੇ ਤਿੰਨ ਸਾਲ ਤੋਂ ਸਰਕਾਰੀ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਿਆ: ਮਨਜੀਤ ਧਨੇਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈ ਦਿੱਤੀ