Friday, June 05, 2026

Punjab

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | June 05, 2026 06:58 PM

ਚੰਡੀਗੜ੍ਹ, 5 ਜੂਨ: ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾਵੇਸ਼ੀ ਅਤੇ ਅੱਪ ਟੂ ਡੇਟ ਹੋਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪੂਰਨ ਅਖੰਡਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਕਰਮਚਾਰੀ ਅਤੇ ਨਵੀਨਤਕਨਾਲੋਜੀ ਦੀ ਰਣਨੀਤਕ ਵਰਤੋਂ ਬੁਨਿਆਦੀ ਪਹਿਲੂ ਹਨ।

ਤਕਨੀਕੀ ਸੈਸ਼ਨਾਂ ਦੀ ਅਗਵਾਈ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਈ.ਟੀ. ਮਾਹਿਰਾਂ ਨੇ ਕੀਤੀ। ਭਾਰਤੀ ਚੋਣ ਕਮਿਸ਼ਨ ਦੇ ਮੁੱਖ ਭਾਗੀਦਾਰਾਂ ਅਤੇ ਫੈਸਿਲੀਟੇਟਜ਼ ਵਿੱਚ ਡਾ. ਸੀਮਾ ਖੰਨਾ ਅਤੇ ਤਕਨੀਕੀ ਮਾਹਿਰਾਂ ਦੀ ਇੱਕ ਵਿਸ਼ੇਸ਼ ਟੀਮ ਸ਼ਾਮਲ ਸੀ।

ਸੈਸ਼ਨ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਨੂੰ ਪੂਰੀ ਤਰ੍ਹਾਂ ਪੇਸ਼ੇਵਰ, ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਢੰਗ ਨਾਲ ਲਾਗੂ ਕਰਨ ਸਬੰਧੀ ਸੂਬੇ ਦੇ ਚੋਣ ਅਮਲੇ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਪਹਿਲੀ ਜੁਲਾਈ ਤੋਂ ਮਿਲੇਗਾ ਲਾਭ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ: ਹਰਪਾਲ ਚੀਮਾ

ਲੁਧਿਆਣਾ 'ਚ ਕੁੜੀਆਂ ਲਾਪਤਾ ਮਾਮਲਾ: ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪੁਲਿਸ ਕਮਿਸ਼ਨਰ ਤੋਂ ਮੰਗੀ ਰਿਪੋਰਟ

ਹਰਪਾਲ ਚੀਮਾ ਵੱਲੋਂ PSTC ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਦਫਤਰ 'ਚ ਇੱਕ ਜਵਾਨ ਕੁੜੀ ਦਾ ਚਾਕੂ ਮਾਰ ਕੇ ਕਤਲ

ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ 'ਚ ਮੌਤ, 14 ਗੰਭੀਰ ਜ਼ਖਮੀ

ਵਾਹਨ ਕਰਾਸਿੰਗ ਨੂੰ ਲੈ ਕੇ ਦੋ ਗੁੱਟਾਂ ਵਿੱਚ ਚੱਲੀਆਂ ਗੋਲੀਆਂ: ਇੱਕ ਨਿਹੰਗ ਦਾ ਗੋਲੀਆਂ ਮਾਰ ਕੇ ਕਤਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ