Tuesday, June 09, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 07:31 PM

- ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ
- ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣਾ ਸਾਰੇ ਭਾਈਵਾਲਾਂ ਦੀ ਜਿੰਮੇਵਾਰੀ: ਸੀ.ਈ.ਓ, ਅਨਿੰਦਿੱਤਾ ਮਿੱਤਰਾ
- ਡੀ.ਈ.ਓ. ਅਤੇ ਈ.ਆਰ.ਓ. ਪੱਧਰ ’ਤੇ ਬਣਾਏ ਹੈਲਪ ਡੈਸਕਾਂ ਨੂੰ ਮਜ਼ਬੂਤ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਨਾ ਆਵੇ।

ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਅਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਲਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ।

ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ