Thursday, August 13, 2026

Punjab

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

PUNJAB NEWS EXPRESS | August 13, 2026 07:10 PM

ਕਿਹਾ : ਹਿੰਸਾ ਲਈ ਪੰਜਾਬ ’ਚ ਕੋਈ ਥਾਂ ਨਹੀਂ, ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ
ਅੰਮ੍ਰਿਤਸਰ, ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਦੇ ਹਮਲੇ ’ਚ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਰਿਪੋਰਟ ਹੈ ਅਤੇ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ।
ਸ: ਛੀਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਥਾਵਾਂ ’ਤੇ ਹਿੰਸਾ ਦੀ ਕੋਈ ਵੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵੀ ਮਸਲੇ ਦਾ ਹੱਲ ਹਿੰਸਾ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਮਲੇ ਦੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਹਮਲੇ ਪਿੱਛੇ ਅਸਲ ਕਾਰਨਾਂ ਅਤੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਸਮੇਤ ਹਰ ਪਹਿਲੂ ਦੀ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਵੱਲੋਂ ਵੀ ਜਾਂਚ ਦੇ ਹੁਕਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਸ: ਛੀਨਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ, ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਜਣੇ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

SIR 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਬੀਜ ਘੁਟਾਲਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ

ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ