Monday, June 08, 2026
ਤਾਜਾ ਖਬਰਾਂ
ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

Punjab

ਸੁਖਵਿੰਦਰ ਬਿੰਦਰਾ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 04:09 PM

- ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਹੋਈ ਚਰਚਾ

ਚੰਡੀਗੜ੍ਹ: ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੇ ਭਵਿੱਖ, ਰੋਜ਼ਗਾਰ ਅਤੇ ਵਿਕਾਸ ਨਾਲ ਜੁੜੇ ਮਸਲਿਆਂ ‘ਤੇ ਚਰਚਾ ਹੋਈ।

ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਬਿੰਦਰਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਦੀ ਐਨਰਜੀ ਸਹੀ ਪਾਸੇ ਲਾਉਣ ਬਾਰੇ ਵਿਆਪਕ ਚਰਚਾ ਹੋਈ, ਕਿ ਕਿਸ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਕਿਵੇਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ। ਇਸ ਮੁਲਾਕਾਤ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ।

ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।

ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।

ਅਖੀਰ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ

ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ: ਮਸਲੇ ਜਲਦ ਹੱਲ ਲਈ ਦਿੱਤੇ ਨਿਰਦੇਸ਼

66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ: ਪੰਜਾਬ 'ਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਸੌਂਦ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਪੰਜਾਬ 'ਚ “ਮਿਸ਼ਨ ਕਲੀਨ” ਦੀ ਸ਼ੁਰੂਆਤ; ਸਾਰੇ MC ਅਧਿਕਾਰੀ ਨੂੰ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ 'ਚ ਜਾਣ ਦੇ ਹੁਕਮ

CM ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਜਲ ਸਰੋਤ ਮੰਤਰੀ ਵੱਲੋਂ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਵਿਧਾਇਕ ਮਨਪ੍ਰੀਤ ਇਆਲੀ MP ਅੰਮ੍ਰਿਤਪਾਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ