Sunday, August 16, 2026

Punjab

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਨਿਊਜ਼ ਐਕਸਪ੍ਰੈੱਸ | August 16, 2026 03:54 PM

- *ਪੰਜਾਬ ਵਿੱਚ ਕੌਮੀ ਦਿਵਸ ਸਮਾਗਮਾਂ ਦਾ ਅਹਿਮ ਹਿੱਸਾ ਹੋਵੇਗਾ ‘ਯੁੱਧ ਨਸ਼ਿਆਂ ਵਿਰੁੱਧ’*
- *ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ*

ਚੰਡੀਗੜ੍ਹ; 16 ਅਗਸਤ 2026: ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦੀ ਸਮਾਪਤੀ 31 ਅਗਸਤ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗੀ।

ਭਗਵੰਤ ਮਾਨ ਸਰਕਾਰ ਦੀ ਇਸ ਪਹਿਲਕਦਮੀ ਨੂੰ ਸ਼ਾਸਨ ਦੇ ਸਾਰੇ ਪੱਧਰਾਂ ਤੱਕ ਪਹੁੰਚਾਉਣ ਲਈ ਕੌਮੀ ਦਿਵਸਾਂ ਅਤੇ ਹੋਰ ਮਹੱਤਵਪੂਰਨ ਸਰਕਾਰੀ ਮੌਕਿਆਂ ’ਤੇ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਗਤੀਵਿਧੀਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ 2 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਲਿਆ ਗਿਆ ਸੀ।

ਇਸ ਪਹਿਲਕਦਮੀ ਤਹਿਤ, ਸੂਬੇ ਭਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀਜ਼) ਅਤੇ ਵਾਰਡ ਰੱਖਿਆ ਕਮੇਟੀਆਂ (ਡਬਲਿਊਡੀਸੀਜ਼) ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਮੈਂਬਰਾਂ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਲੜਾਈ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਲੋਕਾਂ ਨੂੰ ਉਤਸ਼ਾਹਿਤ ਕਰਨ ਦਾ ਇੱਕ ਮਹੱਤਵਪੂਰਨ ਮਾਧਿਅਮ ਬਣੇਗਾ, ਜੋ ਭਾਈਚਾਰਕ ਪੱਧਰ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੰਮ ਕਰ ਰਹੇ ਹਨ।

ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਨੇ ਅਸੈਂਬਲੀ ਕੋਆਰਡੀਨੇਟਰਾਂ ਅਤੇ ਵਾਈਸ ਅਸੈਂਬਲੀ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ; ਜਦਕਿ ਸਬ-ਡਿਵੀਜ਼ਨ ਪੱਧਰ ’ਤੇ, ਸਬ-ਡਿਵੀਜ਼ਨਲ ਮੈਜਿਸਟ੍ਰੇਟਸ (ਐਸਡੀਐਮਜ਼) ਵੱਲੋਂ ਬਲਾਕ ਕੋਆਰਡੀਨੇਟਰਾਂ ਨੂੰ ਸਨਮਾਨਿਤ ਕੀਤਾ ਗਿਆ।

ਪਿੰਡ ਪੱਧਰ ’ਤੇ ਵੱਖ-ਵੱਖ ਸਕੂਲਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿੱਥੇ ਸਰਪੰਚਾਂ ਅਤੇ ਕਮਿਉਨਿਟੀ ਮੈਂਬਰਾਂ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਕੀਤੇ ਜਾ ਰਹੇ ਯਤਨਾਂ ਲਈ ਗ੍ਰਾਮ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।

ਸਾਰੇ 23 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਅਤੇ ਸਰਗਰਮ ਭਾਗੀਦਾਰੀ ਪਾਉਣ ਵਾਲੇ ਯੋਗ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸੀ।

ਇਹ ਸਨਮਾਨ ਨਸ਼ਾ ਵਿਰੋਧੀ ਮੁਹਿੰਮ ਦੇ ਸੂਬਾ ਨੋਡਲ ਅਫ਼ਸਰ ਦੇ ਦਫ਼ਤਰ ਵੱਲੋਂ ਜਾਰੀ ਵਿਆਪਕ ਯੋਜਨਾ ਦਾ ਹਿੱਸਾ ਹਨ, ਜਿਸ ਦੇ ਤਹਿਤ ਦੋ ਹਫ਼ਤਿਆਂ ਤੱਕ ਚੱਲਣ ਵਾਲੀ ਇੱਕ ਵਿਸਤ੍ਰਿਤ ਮੁਹਿੰਮ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਦਾ ਉਦੇਸ਼ ਭਾਈਚਾਰਕ ਫੀਡਬੈਕ ਨੂੰ ਨਿਯਮਤ ਪ੍ਰਸ਼ਾਸਨਿਕ ਅਤੇ ਪੁਲਿਸ ਸਮੀਖਿਆ ਦਾ ਹਿੱਸਾ ਬਣਾਉਣਾ ਹੈ।

16 ਤੋਂ 25 ਅਗਸਤ ਤੱਕ, ਹਰੇਕ ਪਿੰਡ ਵਿੱਚ ਗ੍ਰਾਮ ਰੱਖਿਆ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਕਮੇਟੀਆਂ ਨਸ਼ਾ ਤਸਕਰੀ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਨਗੀਆਂ, ਪਿਛਲੀਆਂ ਸ਼ਿਕਾਇਤਾਂ ’ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਦੀ ਜਾਂਚ ਕਰਨਗੀਆਂ, ਲੰਬਿਤ ਮਾਮਲਿਆਂ ਦੀ ਸਥਿਤੀ ’ਤੇ ਨਜ਼ਰ ਰੱਖਣਗੀਆਂ ਅਤੇ ਨਵੇਂ ਸੁਝਾਅ ਤੇ ਫੀਡਬੈਕ ਦੇਣਗੀਆਂ।

ਇਸ ਤੋਂ ਬਾਅਦ ਇਹ ਪ੍ਰਕਿਰਿਆ ਜ਼ਿਲ੍ਹਾ ਪੱਧਰ ’ਤੇ ਅੱਗੇ ਵਧੇਗੀ। 26 ਤੋਂ 29 ਅਗਸਤ ਦਰਮਿਆਨ, ਕੈਬਨਿਟ ਮੰਤਰੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗਾਂ ਦੀ ਅਗਵਾਈ ਕਰਨਗੇ, ਜਿਨ੍ਹਾਂ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਵਿਭਾਗ ਦੇ ਨੁਮਾਇੰਦੇ ਅਤੇ ਜ਼ਿਲ੍ਹਾ, ਅਸੈਂਬਲੀ ਤੇ ਬਲਾਕ ਪੱਧਰ ਦੇ ਕੋਆਰਡੀਨੇਟਰ ਸ਼ਾਮਲ ਹੋਣਗੇ। ਮੀਟਿੰਗਾਂ ਵਿੱਚ ਪਿੰਡਾਂ ਤੋਂ ਪ੍ਰਾਪਤ ਫੀਡਬੈਕ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ।

ਇਸ ਪੂਰੀ ਪ੍ਰਕਿਰਿਆ ਦੀ ਸਮਾਪਤੀ 31 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗੀ। ਇਸ ਮੀਟਿੰਗ ਵਿੱਚ ਸਰਕਾਰ ਜ਼ਿਲ੍ਹਾਵਾਰ ਪ੍ਰਗਤੀ ਦੀ ਸਮੀਖਿਆ ਕਰੇਗੀ ਅਤੇ ਮੁਹਿੰਮ ਦੇ ਅਗਲੇ ਪੜਾਅ ਲਈ ਕਾਰਜ ਯੋਜਨਾ ਤਿਆਰ ਕਰੇਗੀ।

ਸੁਤੰਤਰਤਾ ਦਿਵਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਭਾਈਚਾਰੇ ਦੇ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਪਹਿਲਾ ਵੱਡਾ ਮੰਚ ਬਣਿਆ। ਇਨ੍ਹਾਂ ਯਤਨਾਂ ਰਾਹੀਂ ਸਰਕਾਰ ਇਸ ਮੁਹਿੰਮ ਨੂੰ ਸਿਰਫ਼ ਕਾਰਵਾਈ ਤੱਕ ਸੀਮਿਤ ਰੱਖਣ ਦੀ ਬਜਾਏ ਨਸ਼ਿਆਂ ਖ਼ਿਲਾਫ਼ ਇੱਕ ਨਿਰੰਤਰ ਲੋਕ ਲਹਿਰ ਦਾ ਰੂਪ ਦੇ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਉਪ ਰਾਜਪਾਲ ਟੀ.ਐਸ. ਸੰਧੂ ਨੇ ਸੁਰੱਖਿਆ ਅਤੇ ਨਾਗਰਿਕ ਮਾਣ ਨਾਲ 'ਵਿਕਸਤ ਦਿੱਲੀ' ਬਣਾਉਣ ਦਾ ਸੱਦਾ ਦਿੱਤਾ

ਗਵਰਨਰ ਹਾਊਸ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ - CM ਮਾਨ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਚੀਮਾ