Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 03:47 PM

- *ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ*
- *ਨੁੱਕੜ ਨਾਟਕ ਦਾ ਵੀ ਕੀਤਾ ਗਿਆ ਆਯੋਜਨ*

ਅੰਮ੍ਰਿਤਸਰ: ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ 'ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਨੌਜਵਾਨਾਂ ਨੇ ਸ਼੍ਰਮਦਾਨ ਤੋਂ ਪਹਿਲਾਂ ਅਪਣਾ ਆਲਾ ਦੁਆਲਾ ਸਾਫ ਰੱਖਣ ਸਬੰਧੀ ਸਹੁੰ ਚੁੱਕੀ।

ਇਸ ਮੌਕੇ ਸੰਬੋਧਨ ਕਰਦਿਆਂ ਚੀਫ ਸੈਨੇਟਰੀ ਇੰਸਪੈਕਟਰ ਅਨਿਲ ਡੋਗਰਾ ਨੇ ਕਿਹਾ ਕਿ ਧਰਮ ਗ੍ਰੰਥਾਂ 'ਚ ਪਵਨ, ਪਾਣੀ ਅਤੇ ਧਰਤੀ ਦੀ ਮਹੱਤਤਾ ਦਾ ਜ਼ਿਕਰ ਕੀਤਾ ਗਿਆ ਹੈ, ਇਸ ਲਈ ਸਾਨੂੰ ਇੱਕ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਸਵੱਛਤਾ ਬਾਰੇ ਪਹਿਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੋਲੀਥੀਨ ਦੀ ਵਰਤੋਂ ਨੂੰ ਬੰਦ ਕਰਦਿਆਂ ਕਪੜੇ ਦੇ ਥੈਲੇ ਇਸਤੇਮਾਲ ਕਰਨੇ ਚਾਹੀਦੇ ਹਨ।

ਇਸ ਮੌਕੇ ਐਨ.ਸੀ.ਸੀ. ਅਫ਼ਸਰ ਸੁਖਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਹਾੜੇ 'ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਪਿਛਲੇ 12 ਵਰ੍ਹਿਆਂ ਵਿੱਚ ਸਵੱਛ ਭਾਰਤ ਇੱਕ ਵੱਡਾ ਅਭਿਆਨ ਬਣਿਆ ਹੈ। ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਅਧਿਕਾਰੀ ਨਿਸ਼ਾ ਨੇ ਦੱਸਿਆ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ।

ਇਸ ਮੌਕੇ ਮਿਉਂਸਪਲ ਕਾਰਪੋਰੇਸ਼ਨ ਦੀ ਸਵੱਛਤਾ ਕੁਆਰਡੀਨੇਟਰ ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਸੜਕਾਂ ਉੱਤੇ ਸੁੱਟਣ ਦੇ ਬਜਾਏ ਕੂੜੇਦਾਨ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਦਵਿੰਦਰ ਕੁਮਾਰ, ਨਾਇਬ ਸੂਬੇਦਾਰ ਰਾਜੀਵ ਕੁਮਾਰ, ਹਵਲਦਾਰ ਕੁਲਵਿੰਦਰ ਸਿੰਘ ਅਤੇ ਹਵਲਦਾਰ ਕੁਲਦੀਪ ਸਿੰਘ ਉਚੇਚੇ ਤੌਰ 'ਤੇ ਮੌਜੂਦ ਰਹੇ।

ਇਸ ਪ੍ਰੋਗਰਾਮ ਤਹਿਤ ਵਾਰ ਮੈਮੋਰੀਅਲ ਤੋਂ ਇੰਡੀਆ ਗੇਟ ਤੱਕ ਸਵੱਛਤਾ ਦਾ ਸੁਨੇਹਾ ਦਿੰਦਿਆਂ ਇੱਕ ਰੈਲੀ ਵੀ ਕੱਢੀ ਗਈ। ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਅਤੇ ਵਿਦਿਆਰਥੀਆਂ ਨੇ ਸ਼੍ਰਮਦਾਨ ਕੀਤਾ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਸ਼੍ਰਮਦਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਨੂੰ ਰੀਸਾਈਕਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

ਪ੍ਰੋਗਰਾਮ ਦੌਰਾਨ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਸਮਾਂ ਬੰਨ੍ਹ ਕੇ ਰੱਖ ਦਿੱਤਾ ਅਤੇ ਸਵੱਛਤਾ ਨੂੰ ਜੀਵਨ ਦਾ ਹਿੱਸਾ ਬਣਾਉਣ ਬਾਰੇ ਰੋਮਾਂਚਕ ਢੰਗ ਨਾਲ ਸਮਝਾਇਆ ਗਿਆ। ਬਹਿਰਹਾਲ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ

ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ