Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | September 01, 2026 05:04 PM

- *1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼*
- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਸਨਮਾਨ, ਸੁਰੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਸਵੈ-ਮਾਣ ਨਾਲ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ*
- *ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਜੈਰੀਐਟ੍ਰਿਕ ਕੇਅਰ ਅਤੇ ਸਮਾਜਿਕ ਭਲਾਈ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਕਹੋਲਡਰ ਵਿਭਾਗਾਂ ਦੇ ਸਹਿਯੋਗ ਨਾਲ ਤਿਆਰ ਕੀਤਾ ਸਾਂਝਾ ਰੋਡਮੈਪ*

ਚੰਡੀਗੜ੍ਹ, 1 ਸਤੰਬਰ : ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਦੇਖਭਾਲ, ਸਮਾਜਿਕ ਸੁਰੱਖਿਆ, ਮਾਨਸਿਕ ਤੰਦਰੁਸਤੀ ਅਤੇ ਖੁਸ਼ਹਾਲ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਹੋਰ ਪ੍ਰਭਾਵਸ਼ਾਲੀ ਤਾਲਮੇਲ ਸਥਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੀਨੀਅਰ ਨਾਗਰਿਕਾਂ ਪ੍ਰਤੀ ਸਤਿਕਾਰ, ਸਨਮਾਨ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਦੇ ਨਾਲ-ਨਾਲ ਬਜ਼ੁਰਗਾਂ ਦੇ ਅਧਿਕਾਰਾਂ, ਭਲਾਈ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ ਪਰਿਵਾਰਾਂ, ਵਿਦਿਅਕ ਸੰਸਥਾਵਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਵੀ ਉਨ੍ਹਾਂ ਦੀ ਦੇਖਭਾਲ ਅਤੇ ਸਨਮਾਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਹੱਥਾਂ ਨੇ ਪਰਿਵਾਰਾਂ ਦੀ ਪਰਵਰਿਸ਼ ਕੀਤੀ ਅਤੇ ਸਮਾਜ ਦੀ ਨੀਂਹ ਮਜ਼ਬੂਤ ਕੀਤੀ, ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ 'ਤੇ ਪਿਆਰ, ਸਤਿਕਾਰ, ਸੁਰੱਖਿਆ ਅਤੇ ਦੇਖਭਾਲ ਦੇ ਪੂਰੇ ਹੱਕਦਾਰ ਹਨ। ਬਜ਼ੁਰਗਾਂ ਦੀ ਸੇਵਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ, ਭਾਵਨਾਤਮਕ ਸਹਾਰਾ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸਟੇਟ ਐਕਸ਼ਨ ਪਲੈਨ ਨੂੰ ਲਾਗੂ ਕਰਨ ਲਈ ₹598.75 ਲੱਖ ਦੀ ਵਿੱਤੀ ਵਿਵਸਥਾ ਕੀਤੀ ਗਈ ਹੈ। ਇਸ ਰਾਸ਼ੀ ਦੀ ਵਰਤੋਂ ਮੁਫ਼ਤ ਸਿਹਤ ਜਾਂਚ ਅਤੇ ਸਿਹਤ ਮੁਲਾਂਕਣ ਕੈਂਪ, ਅੱਖਾਂ ਦੀ ਜਾਂਚ ਅਤੇ ਲੋੜਵੰਦ ਸੀਨੀਅਰ ਨਾਗਰਿਕਾਂ ਦੀ ਕੈਟਰੇਕਟ ਸਰਜਰੀ, ਜੈਰੀਐਟ੍ਰਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ.ਐੱਸ.ਡੀ.ਐੱਮ.) ਦੇ ਸਹਿਯੋਗ ਨਾਲ ਜੈਰੀਐਟ੍ਰਿਕ ਕੇਅਰਗਿਵਰਾਂ ਦੀ ਸਿਖਲਾਈ, ਡਿਜੀਟਲ ਅਤੇ ਵਿੱਤੀ ਸਾਖਰਤਾ, ਸਰਗਰਮ ਬਜ਼ੁਰਗ ਜੀਵਨ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ, ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਵਾਲੀਆਂ ਗਤੀਵਿਧੀਆਂ, ਮੀਡੀਆ ਜਾਗਰੂਕਤਾ ਅਤੇ ਹੋਰ ਭਲਾਈ ਪ੍ਰੋਗਰਾਮਾਂ 'ਤੇ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੀਨੀਅਰ ਨਾਗਰਿਕਾਂ ਲਈ ਨਿਯਮਿਤ ਸਿਹਤ ਕੈਂਪ ਲਗਾਏ ਜਾਣ ਅਤੇ ਸਮੇਂ ਸਿਰ ਜਾਂਚ, ਇਲਾਜ, ਅੱਖਾਂ ਦੀ ਸੰਭਾਲ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਜੈਰੀਐਟ੍ਰਿਕ ਕੇਅਰ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਖਲਾਈ ਪ੍ਰਾਪਤ ਕੇਅਰਗਿਵਰਾਂ ਦੀ ਉਪਲਬਧਤਾ ਵਧਾਉਣ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ, ਤਾਂ ਜੋ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਮਿਆਰੀ, ਸੰਵੇਦਨਸ਼ੀਲ ਅਤੇ ਸਮੇਂ ਸਿਰ ਦੇਖਭਾਲ ਮਿਲ ਸਕੇ।

ਡਾ. ਬਲਜੀਤ ਕੌਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਅਤੇ ਪੂਰੀ ਵਚਨਬੱਧਤਾ ਨਾਲ ਸਟੇਟ ਐਕਸ਼ਨ ਪਲੈਨ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਨਿਯਮਿਤ ਨਿਗਰਾਨੀ, ਜਵਾਬਦੇਹੀ ਅਤੇ ਵਿਭਾਗੀ ਤਾਲਮੇਲ ਹੀ ਇਸ ਯੋਜਨਾ ਦੀ ਸਫ਼ਲਤਾ ਦੀ ਕੁੰਜੀ ਹੋਣਗੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਸੀਨੀਅਰ ਨਾਗਰਿਕ ਤੱਕ ਇਨ੍ਹਾਂ ਭਲਾਈ ਸੇਵਾਵਾਂ ਦਾ ਲਾਭ ਪਹੁੰਚੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਡਾ. ਸ਼ੇਨਾ ਅਗਰਵਾਲ, ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤੇਂਦਰ ਕੌਰ ਸਮੇਤ ਆਯੂਸ਼, ਸੂਚਨਾ ਤੇ ਲੋਕ ਸੰਪਰਕ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਕਾਰਜ ਯੋਜਨਾਵਾਂ, ਵਿਭਾਗੀ ਤਾਲਮੇਲ, ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ, ਜਾਗਰੂਕਤਾ ਗਤੀਵਿਧੀਆਂ, ਸਮਰੱਥਾ ਨਿਰਮਾਣ ਅਤੇ ਨਿਗਰਾਨੀ ਪ੍ਰਣਾਲੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਸਟੇਕਹੋਲਡਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਦੇ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ ਅਤੇ ਮਿਆਰੀ ਦੇਖਭਾਲ ਦੀਆਂ ਸੁਵਿਧਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰ ਸੀਨੀਅਰ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਮਾਣ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗੀ। ਨਾਲ ਹੀ, ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਵੱਡੀ ਖ਼ਬਰ: ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ: CM ਮਾਨ ਦਾ ਦਾਅਵਾ

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ SGST ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਚੀਮਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ