Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 07:24 PM

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ
- ਆਉਣ ਵਾਲੇ ਦਿਨਾਂ ਵਿੱਚ ਲਿਫਟਿੰਗ ਹੋਰ ਤੇਜ਼ ਕੀਤੀ ਜਾਵੇਗੀ, ਬਾਰਦਾਨੇ ਦੀ ਕੋਈ ਘਾਟ ਨਹੀਂ: ਖਰੜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਖਰੜ ਅਨਾਜ ਮੰਡੀ ਵਿਖੇ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੋਟੇ ਲਈ ਨਿਰਧਾਰਤ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਲਈ ਭਾਰਤੀ ਰਿਜ਼ਰਵ ਬੈਂਕ ਵੱਲੋਂ 42, 700 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ।

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਪ੍ਰਬੰਧਾਂ ਸਬੰਧੀ ਫੀਡਬੈਕ ਵੀ ਲਿਆ। ਮੰਤਰੀ ਦੀ ਮੌਜੂਦਗੀ ਵਿੱਚ ਪਨਸਪ ਵੱਲੋਂ ਕਿਸਾਨ ਸ੍ਰੀ ਮਨਦੀਪ ਸਿੰਘ ਵਾਸੀ ਤ੍ਰਿਪੜੀ ਦੀ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ, ਜੋ ਉਸੇ ਦਿਨ ਆਪਣੀ ਫ਼ਸਲ ਲੈ ਕੇ ਮੰਡੀ ਵਿੱਚ ਪਹੁੰਚੇ ਸਨ।

ਸ੍ਰੀ ਕਟਾਰੂਚੱਕ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੀ ਐਂਟਰੀ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ।

ਇਸ ਮੌਕੇ ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਤੋਂ ਮੌਜੂਦ ਅਨਾਜ ਦੇ ਭੰਡਾਰ ਨੂੰ ਕੇਂਦਰੀ ਖੁਰਾਕ ਮੰਤਰਾਲੇ ਨਾਲ ਤਾਲਮੇਲ ਕਰਕੇ ਖਾਲੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਕੇਂਦਰੀ ਖੁਰਾਕ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨੂੰ ਪਹਿਲਾਂ ਹੀ ਪੱਤਰ ਲਿਖਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਭੰਡਾਰ ਸਰਕਾਰੀ ਕੋਟੇ ਨਾਲ ਸਬੰਧਤ ਹੈ ਅਤੇ ਆਉਣ ਵਾਲੇ ਝੋਨੇ ਦੇ ਭੰਡਾਰ ਲਈ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਲਈ ਇਸ ਭੰਡਾਰ ਨੂੰ ਖਾਲੀ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸਥਾਨਕ ਪੱਧਰ ’ਤੇ ਆਉਣ ਵਾਲੇ ਮਸਲਿਆਂ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਬਿੱਟੂ, ਐਸ.ਡੀ.ਐਮ. ਖਰੜ ਸ੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਮੰਡੀ ਬੋਰਡ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ