Thursday, June 04, 2026

Punjab

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | June 03, 2026 09:02 PM

- ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

ਚੰਡੀਗੜ੍ਹ/ਮੋਹਾਲੀ, 3 ਜੂਨ: ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।

ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ 'ਤੇ ਵੀ ਸੇਵਾ ਨਿਭਾਈ ਹੈ।

ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਕਮਿਸ਼ਨ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੈ।

ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਜਿੰਨਾ ਸੰਭਵ ਹੋ ਸਕੇ ਬਿਜਲੀ ਕੱਟ ਘੱਟ ਤੋਂ ਘੱਟ ਲੱਗਣ ਅਤੇ ਖਪਤਕਾਰਾਂ ਲਈ ਗੁਣਵੱਤਾ ਵਾਲੀ ਬਿਜਲੀ ਉਪਲੱਬਧ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਬੈਂਸ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

MRSAFPI ਦੇ ਦੋ ਕੈਡਿਟਾਂ ਨੇ AFCAT ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ CDS ਪ੍ਰੀਖਿਆ ਵੀ ਕੀਤੀ ਪਾਸ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ - ਨਾਇਬ ਸਿੰਘ ਸੈਣੀ