Wednesday, July 22, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਹਰ ਸਿੱਖ ਦਾ ਕੌਮੀ ਫ਼ਰਜ਼- ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | July 21, 2026 06:38 PM


ਅੰਮ੍ਰਿਤਸਰ, 21 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ’ਚ ਸੰਗਤ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਲਈ ਸਰਵਉੱਚ ਹਨ, ਜਿਸ ਤੋਂ ਹੋਏ ਆਦੇਸ਼ ਅਨੁਸਾਰ ਸਜਾਏ ਜਾ ਰਹੇ ਇਸ ‘ਮੀਰੀ ਪੀਰੀ ਖ਼ਾਲਸਾ ਮਾਰਚ’ ’ਚ ਸ਼ਾਮਲ ਹੋਣਾ ਹਰ ਸਿੱਖ ਦਾ ਕੌਮੀ ਫ਼ਰਜ਼ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਮੀਰੀ ਪੀਰੀ ਸਿਧਾਂਤ ਦਿੱਤਾ, ਜੋ ਧਰਮ ਅਤੇ ਰਾਜ ਦੇ ਸੁਮੇਲ ਦਾ ਪ੍ਰਤੀਕ ਹੈ। ਇਸ ਦੇ ਸਿਧਾਂਤ ਅਤੇ ਪ੍ਰੰਪਰਾਵਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਕੌਮੀ ਜ਼ੁੰਮੇਵਾਰੀ ਦਾ ਅਹਿਸਾਸ ਹੈ। ਇਸ ਮਹਾਨ ਸਿਧਾਂਤ ਨੂੰ ਮੁਗਲਾਂ ਤੇ ਅੰਗਰੇਜ਼ਾਂ ਤੋਂ ਲੈ ਕੇ ਅਜ਼ਾਦ ਭਾਰਤ ਦੀਆਂ ਸਰਕਾਰਾਂ ਵੱਲੋਂ ਵੀ ਕਈ ਚੁਣੌਤੀਆਂ ਦਿੱਤੀਆਂ ਜਾਂਦੀਆਂ ਰਹੀਆਂ, ਪ੍ਰੰਤੂ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਰਪ੍ਰਸਤੀ ਹੇਠ ਇਨ੍ਹਾਂ ਦਾ ਡੱਟ ਕੇ ਮੁਕਾਬਲਾ ਕੀਤਾ। ਅੱਜ ਵੀ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਇਸ ਦੇ ਸਿਧਾਂਤ ਨੂੰ ਸੱਟ ਮਾਰਨ ਦੀਆਂ ਚਾਲਾਂ ਅਤੇ ਹਰਕਤਾਂ ਹੋ ਰਹੀਆਂ ਹਨ। ਇਨ੍ਹਾਂ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਉਣਾ ਇਸ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਮੁੱਖ ਮਕਸਦ ਹੋਵੇਗਾ।

ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਸੰਗਤਾਂ ਨੂੰ ਵੱਖ-ਵੱਖ ਪੜਾਵਾਂ ’ਤੇ ਖ਼ਾਲਸਾ ਮਾਰਚ ਦਾ ਸਵਾਗਤ ਕਰਨ ਅਤੇ ਸ਼ਾਮਲ ਹੋਣ ਦਾ ਸੁਨੇਹਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: CM ਮਾਨ

ਪੰਜਾਬ ਦੇ ਮੰਤਰੀਆਂ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਦਿੱਤੀ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀ

SIR 2026 ਅਧੀਨ ਇੱਕ ਹੋਰ ਵਿਧਾਨ ਸਭਾ ਹਲਕੇ ਦਾ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਨੂੰ ਧਰਨੇ ਤੋਂ ਹਿਰਾਸਤ 'ਚ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

ਫਿਰੋਜ਼ਪੁਰ-ਜੰਮੂ ਰੇਲਗੱਡੀ ਨੂੰ IED ਨਾਲ ਉਡਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 17 ਗ੍ਰਿਫ਼ਤਾਰ