Sunday, July 05, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਪੰਜਾਬ ਨਿਊਜ਼ ਐਕਸਪ੍ਰੈੱਸ | July 05, 2026 02:20 PM

ਅੰਮ੍ਰਿਤਸਰ, 5 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਵੀ ਪਾਈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਸੰਸਾਰਕ ਤਖ਼ਤ ਇਨਸਾਫ਼ ਦੇਣ ਤੋਂ ਇਨਕਾਰੀ ਹੋ ਜਾਣ, ਤਾਂ ਗੁਰੂ ਦਾ ਤਖ਼ਤ ਸਦਾ ਸੱਚ, ਧਰਮ ਅਤੇ ਇਨਸਾਫ਼ ਦਾ ਕੇਂਦਰ ਬਣ ਕੇ ਮਨੁੱਖਤਾ ਦੀ ਅਗਵਾਈ ਕਰੇਗਾ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਵੀ ਹਾਕਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦਿੱਤੀ, ਉਹ ਸਮੇਂ ਦੀ ਧੂੜ ਬਣ ਗਏ, ਪਰ ਗੁਰੂ ਦਾ ਇਹ ਸੱਚਾ ਤਖ਼ਤ ਸਦਾ ਅਡੋਲ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ, ਸਰਬਉੱਚਤਾ ਅਤੇ ਹੁਕਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਸਮਰਪਣ ਰੱਖੇ। ਅੱਜ ਜਦੋਂ ਪੰਥ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸਾਡੀ ਤਾਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣ ਵਿਚ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਆਪਣੀ ਨੌਜਵਾਨੀ ਨੂੰ ਬਚਾਉਣ ਲਈ ਹਰ ਸਿੱਖ ਨੂੰ ਅੱਗੇ ਆਉਣਾ ਹੋਵੇਗਾ। ਜਦੋਂ ਨੌਜਵਾਨਾਂ ਨੂੰ ਗੁਰੂ ਨਾਲ, ਨਾਮ ਨਾਲ, ਸੇਵਾ ਨਾਲ ਅਤੇ ਪੰਥਕ ਸੋਚ ਨਾਲ ਜੋੜਿਆ ਜਾਵੇਗਾ, ਤਾਂ ਉਹ ਹਰ ਤਰ੍ਹਾਂ ਦੇ ਸੰਸਾਰਕ ਨਸ਼ਿਆਂ ਤੋਂ ਦੂਰ ਰਹਿਣਗੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਮੌਕੇ ਅਸੀਂ ਸਾਰੇ ਇਹ ਪ੍ਰਣ ਕਰੀਏ ਕਿ ਗੁਰੂ ਦੇ ਇਸ ਸੱਚੇ ਤਖ਼ਤ ਦੀ ਸਰਬਉੱਚਤਾ ਨੂੰ ਕਾਇਮ ਰੱਖਦਿਆਂ ਆਪਸੀ ਏਕਤਾ, ਗੁਰਮਤਿ ਅਤੇ ਪੰਥਕ ਅਨੁਸ਼ਾਸਨ ਨਾਲ ਜੁੜ ਕੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਾਂਗੇ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁੱਤੇ ਪਏ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ

'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ

ਗੈਂਗਸਟਰਾਂ ‘ਤੇ ਵਾਰ ਦਾ 165ਵਾਂ ਦਿਨ: ਪੰਜਾਬ ਪੁਲਿਸ ਵੱਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ

ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾ

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ SC ਕਮਿਸ਼ਨ ਨੂੰ ਰਿਪੋਰਟ ਪੇਸ਼

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ, ਹੁਣ ਤੱਕ 21.29 ਲੱਖ ਪਰਿਵਾਰ ਕਵਰ