Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 05:20 PM

ਅੰਮ੍ਰਿਤਸਰ, 5 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਜਾਰੀ ਇਕ ਬਿਆਨ ਰਾਹੀਂ ਦਿੱਤੀ।

ਕਾਹਲਵਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮੇਟੀ ਵੱਲੋਂ ਸਬੰਧਤ ਤੱਥਾਂ, ਦਸਤਾਵੇਜ਼ਾਂ ਅਤੇ ਵੱਖ-ਵੱਖ ਪੱਖਾਂ ਨੂੰ ਗੰਭੀਰਤਾ ਨਾਲ ਘੋਖਦਿਆਂ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਉਦੇਸ਼ ਕਿਸੇ ਵਿਅਕਤੀ ਜਾਂ ਪੱਖ ਦੀ ਗੱਲ ਕਰਨਾ ਨਹੀਂ, ਸਗੋਂ ਮਾਮਲੇ ਨਾਲ ਸਬੰਧਤ ਅਸਲ ਤੱਥ ਪੇਸ਼ ਕਰਨਾ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਹਿਲਾਂ ਹੀ ਕਿਸੇ ਤਰ੍ਹਾਂ ਦਾ ਨਤੀਜਾ ਕੱਢਣਾ, ਇਕਪਾਸੜ ਧਾਰਨਾ ਬਣਾਉਣਾ ਜਾਂ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਨਾ ਨਾ ਤਾਂ ਉਚਿਤ ਹੈ ਅਤੇ ਨਾ ਹੀ ਕਿਸੇ ਗੰਭੀਰ ਮਾਮਲੇ ਦੀ ਜਾਂਚ ਪ੍ਰਕਿਰਿਆ ਦੇ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਕੀਤੀ ਜਾਣ ਵਾਲੀ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਨੂੰ ਹੋਰ ਉਲਝਾਉਂਦੀ ਹੈ, ਸਗੋਂ ਸਿੱਖ ਸੰਸਥਾਵਾਂ, ਗੁਰੂ ਘਰ ਅਤੇ ਸਿੱਖ ਸ਼ਖ਼ਸੀਅਤਾਂ ਦੇ ਵਕਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ।

ਕਾਹਲਵਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਨੂੰ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿਚ ਅਦਾਲਤ ਜਾਂ ਜਾਂਚ ਏਜੰਸੀ ਦਾ ਬਦਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਸਿੱਖ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ ਕਰਨਾ ਜਾਂ ਕਿਸੇ ਸੰਸਥਾ ਨੂੰ ਬਦਨਾਮ ਕਰਨ ਵਾਲਾ ਪ੍ਰਚਾਰ ਕਰਨਾ ਸਿੱਖ ਕੌਮ ਲਈ ਵੀ ਚੰਗਾ ਸੁਨੇਹਾ ਨਹੀਂ ਦਿੰਦਾ। ਅਜਿਹੀ ਬਿਆਨਬਾਜ਼ੀ ਨਾਲ ਮਾਮਲੇ ਦੀ ਸੱਚਾਈ ਸਾਹਮਣੇ ਆਉਣ ਦੀ ਬਜਾਏ ਬੇਲੋੜਾ ਵਿਵਾਦ ਅਤੇ ਭੰਬਲਭੂਸਾ ਪੈਦਾ ਹੁੰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਕਮੇਟੀ ਆਪਣੀ ਜ਼ਿੰਮੇਵਾਰੀ ਅਨੁਸਾਰ ਤੱਥਾਂ ਦੀ ਪੜਤਾਲ ਕਰ ਰਹੀ ਹੈ। ਇਸ ਲਈ ਜਦੋਂ ਤੱਕ ਜਾਂਚ ਦੀ ਰਿਪੋਰਟ ਸਾਹਮਣੇ ਨਹੀਂ ਆ ਜਾਂਦੀ, ਉਦੋਂ ਤੱਕ ਸਾਰੀਆਂ ਧਿਰਾਂ ਨੂੰ ਸੰਜਮ ਵਰਤਦਿਆਂ ਕਿਸੇ ਵੀ ਤਰ੍ਹਾਂ ਦੀ ਇਕਪਾਸੜ ਜਾਂ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਕਾਹਲਵਾਂ ਨੇ ਕਿਹਾ ਕਿ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਭਲਕੇ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ ਅਤੇ ਰਿਪੋਰਟ ਵਿਚ ਸਾਹਮਣੇ ਆਉਣ ਵਾਲੇ ਤੱਥਾਂ ਬਾਰੇ ਪ੍ਰਧਾਨ ਸਾਹਿਬ ਜਾਣਕਾਰੀ ਨਸ਼ਰ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ