ਚੰਡੀਗੜ੍ਹ : “ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ, ਖਾਸ ਕਰਕੇ ਸਿੱਖ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਕਿਉਂਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਸਭ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕਿਰਪਾ ਸਦਕਾ ਹੈ, ਜਿਨ੍ਹਾਂ ਦੇ ਆਸ਼ੀਰਵਾਦ ਨਾਲ ਇਹ ਮਹੱਤਵਪੂਰਨ ਕਾਰਜ ਸੰਭਵ ਹੋਇਆ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਾਨੂੰ ਤਾਕਤ, ਹਿੰਮਤ ਅਤੇ ਬੁੱਧੀ ਨਾਲ ਅਸੀਸ ਦਿੰਦੇ ਰਹਿਣ ਤਾਂ ਜੋ ਅਸੀਂ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਹੋਰ ਮਜ਼ਬੂਤੀ ਨਾਲ ਕੰਮ ਕਰ ਸਕੀਏ।”