Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 04:54 PM

*ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਵਾਹਨਾਂ ‘ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪੰਜਾਬ ਸਰਕਾਰ: ਕੈਬਨਿਟ ਮੰਤਰੀ ਸੌਂਦ*

ਚੰਡੀਗੜ੍ਹ, 7 ਜੁਲਾਈ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਡਿਜੀਟਲ ਸਿਸਟਮ ਅਧਾਰਤ ਸਮਾਗਮ ਦੇ ਵੇਰਵੇ ਸਾਂਝੇ ਕਰਦਿਆਂ ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ।

ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ 'ਤੇ ਮਨਾਉਣਾ ਹੈ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ 'ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।

ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

ਸ. ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ, ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਲੋਕ ਮਿਲਣੀ: ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ