Wednesday, October 14, 2026
ਤਾਜਾ ਖਬਰਾਂ
• ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

Punjab

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 04:59 PM

• ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਦੇ ਪ੍ਰਸਾਰ ਲਈ ਪੰਜਾਬ ਭਰ ਵਿੱਚ ਮਈ ਤੋਂ ਅਕਤੂਬਰ ਤੱਕ ਕਰਵਾਏ ਜਾ ਰਹੇ ਹਨ ਮੁਕਾਬਲੇ: ਸੈਰ-ਸਪਾਟਾ ਮੰਤਰੀ

ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਕਰੀਬ 4, 500 ਸਕੂਲਾਂ ਦੇ 5, 52, 677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਕੂਲ ਪੱਧਰੀ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਆਪਸੀ ਭਾਈਚਾਰਕ ਸਾਂਝ ਅਤੇ ਨਿਆਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਆਨਲਾਈਨ ਤੇ ਆਫ਼ਲਾਈਨ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਵਿਚਾਰ-ਚਰਚਾ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਣਾ ਵੀ ਇਨ੍ਹਾਂ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ।

ਸੌਂਦ ਨੇ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਖ਼ਾਸ ਕਰਕੇ ਉਨ੍ਹਾਂ ਵੱਲੋਂ ਬਰਾਬਰੀ, ਮਨੁੱਖੀ ਸਵੈ-ਮਾਣ ਅਤੇ ਸਮਾਜਿਕ ਵਿਤਕਰੇ ਦੇ ਖ਼ਾਤਮੇ ਦਾ ਦਿੱਤਾ ਸੁਨੇਹਾ, ਅਜੋਕੇ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਸਰਬਵਿਆਪੀ ਕਦਰਾਂ-ਕੀਮਤਾਂ ਨੂੰ ਸਮਝਣ, ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸਮਾਵੇਸ਼ੀ ਤੇ ਸੁਖਾਵੇਂ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ 5.5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਇਸ ਸਕੂਲ ਪੱਧਰੀ ਪਹਿਲਕਦਮੀ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ। ਇਹ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਅਧਿਆਤਮਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਗਿਆਨ, ਸਿਰਜਣਾਤਮਕਤਾ ਅਤੇ ਉਸਾਰੂ ਸੰਵਾਦ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸੋਚ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਪੱਧਰਾਂ 'ਤੇ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਆਪਕ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮਹਾਨ ਗੁਰੂ ਜੀ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਬਰਾਬਰੀ, ਭਾਈਚਾਰਕ ਸਾਂਝ ਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ