Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 05:42 PM

- *ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ*
- *3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ*
- *4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6 ਦਸੰਬਰ ਨੂੰ ਪੈਣਗੇ ਭੋਗ*

ਚੰਡੀਗੜ੍ਹ; 22 ਸਤੰਬਰ 2026: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ।

ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਜਲੂਸਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ।

ਸੂਬੇ ਭਰ ਵਿੱਚ ਪਹਿਲਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ, "ਇਨ੍ਹਾਂ ਬਹੁ-ਪੱਖੀ ਉਪਰਾਲਿਆਂ ਵਿੱਚ ਪ੍ਰਭਾਵਸ਼ਾਲੀ ਡਰੋਨ ਸ਼ੋਅ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ 'ਤੇ ਵਿਚਾਰ-ਚਰਚਾਵਾਂ ਅਤੇ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਲਗਾਤਾਰ ਕੀਰਤਨ ਦਰਬਾਰ ਸ਼ਾਮਲ ਹਨ, ਤਾਂ ਜੋ ਸੰਗਤ ਨੂੰ ਗੁਰੂ ਸਾਹਿਬ ਦੀਆਂ ਇਲਾਹੀ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ।"

ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, "ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ ਅਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।"

ਉਨ੍ਹਾਂ ਕਿਹਾ, "ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ।"
ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, "ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ।"
ਉਨ੍ਹਾਂ ਦੱਸਿਆ ਕਿ, "ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਆਂਢੀ ਸੂਬੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ ਦੂਜੀਆਂ ਸ਼ੋਭਾ ਯਾਤਰਾਵਾਂ ਨਾਲ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।"

ਵਿੱਤ ਮੰਤਰੀ ਨੇ ਅੱਗੇ ਕਿਹਾ, "ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ, ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਅਮਰਜੀਤ ਚਾਵਲਾ ਮਾਮਲੇ 'ਚ SGPC ਨੇ ਬਣਾਈ 4 ਮੈਂਬਰੀ ਕਮੇਟੀ

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: SSP ਸੰਗਰੂਰ