ਅੰਮ੍ਰਿਤਸਰ, 23 ਅਕਤੂਬਰ: ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਡੀਸੀਪੀ ਸ. ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਮੌਜੂਦ ਸਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ। ਗੁਰੂ ਸਾਹਿਬ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ।
ਇਸ ਮੌਕੇ ਐਸਐਸਪੀ ਵਿਜੀਲੈਂਸ ਸ. ਹਰਪ੍ਰੀਤ ਸਿੰਘ ਮੰਡੇਰ, ਅੰਮ੍ਰਿਤਸਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ. ਜੇਇੰਦਰ ਸਿੰਘ, ਡੀਸੀਪੀ ਸ. ਜੁਗਰਾਜ ਸਿੰਘ, ਐਸਪੀ. ਸ. ਹਰਪਾਲ ਸਿੰਘ ਰੰਧਾਵਾ, ਐਸਪੀ ਟ੍ਰੈਫਿਕ ਅਮਨਦੀਪ ਕੌਰ, ਏਡੀਸੀ ਪਲਵੀ ਮਿਸ਼ਰਾ, ਪੀਸੀਐਸ ਸ. ਗੁਰਮੰਦਰ ਸਿੰਘ, ਪੀਸੀਐਸ ਅਨਾਇਤ ਗੁਪਤਾ, ਪੀਸੀਐਸ ਅਲਕਾ ਕਾਲੀਆ, ਪੀਸੀਐਸ ਸ. ਰੁਪਿੰਦਰਪਾਲ ਸਿੰਘ, ਪੀਸੀਐਸ ਸ. ਮਨਬੀਰ ਸਿੰਘ ਢਿੱਲੋਂ, ਪੀਸੀਐਸ ਸ. ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਮੌਜੂਦ ਸਨ।