Thursday, August 20, 2026

Punjab

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ: ਬੱਸਾਂ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | August 20, 2026 05:21 PM

ਅੰਮ੍ਰਿਤਸਰ, 20 ਅਗਸਤ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ

ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ

ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਸਿੱਖ ਵਿਰੋਧੀ ਦੰਗਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ਵਿੱਚ ਮੌਤ

ਓਟ ਕਲੀਨਿਕ ਤੋਂ ਦਵਾਈ ਲੈਣ ਆਏ ਨੌਜਵਾਨਾਂ ’ਚ ਝੜਪ

ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂ