Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 02:10 PM

ਚੰਡੀਗੜ੍ਹ, 12 ਮਈ 2026 – ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਤੈਅ ਕੀਤੀ ਹੈ। ਜਿਸ ਕਾਰਨ ਅੱਜ ਅਰੋੜਾ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ।

ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਅੱਜ ਹੀ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ, ਸੰਜੀਵ ਅਰੋੜਾ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਦੀ ਫਰਮ ਰਜਿਸਟਰਡ ਹੈ ਅਤੇ ਉਨ੍ਹਾਂ ਦੁਆਰਾ ਖਰੀਦੇ ਗਏ ਸਾਰੇ ਮੋਬਾਈਲ ਫੋਨਾਂ ਦੇ ਬਿੱਲ ਹਨ। ਜੀਐਸਟੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਕੰਪਨੀ ਦੀ ਕੈਸ਼ ਬੁੱਕ ਅਤੇ ਬੈਂਕ ਖਾਤੇ ਮੇਲ ਖਾਂਦੇ ਹਨ। ਉਨ੍ਹਾਂ ਦੀ ਕੰਪਨੀ ਦੁਆਰਾ ਕੋਈ ਧੋਖਾਧੜੀ ਨਹੀਂ ਕੀਤੀ ਗਈ ਹੈ। ਇਸ ਸਵਾਲ ਦੇ ਜਵਾਬ 'ਚ ਈਡੀ ਦੇ ਵਕੀਲ ਨੇ ਕਿਹਾ ਕਿ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਜਿਸ 'ਤੇ ਸੰਜੀਵ ਅਰੋੜਾ ਦੇ ਵਕੀਲ ਨੇ ਕਿਹਾ ਕਿ ਪਟੀਸ਼ਨ 'ਤੇ ਜ਼ਰੂਰੀ ਆਧਾਰ 'ਤੇ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਅਦਾਲਤ ਨੇ 14 ਤਰੀਕ ਨੂੰ ਮਾਮਲੇ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਈਡੀ ਨੇ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ 'ਤੇ ਛਾਪਾ ਮਾਰਿਆ ਸੀ ਅਤੇ ਉਸੇ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ, ਉਨ੍ਹਾਂ ਨੂੰ ਦੇਰ ਰਾਤ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਪੀਐਮਐਲਏ (ਮਨੀ ਲਾਂਡਰਿੰਗ ਰੋਕਥਾਮ ਐਕਟ) ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਰੋੜਾ ਨੂੰ 16 ਮਈ ਤੱਕ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। ਹੁਣ ਈਡੀ ਵੱਲੋਂ ਅਰੋੜਾ ਨੂੰ 16 ਮਈ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸੀਬੀਆਈ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਮਾਰਿਆ ਛਾਪਾ

ਵੱਡੀ ਖ਼ਬਰ: ਈਡੀ ਖਿਲ਼ਾਫ ਸੰਜੀਵ ਅਰੋੜਾ ਨੇ ਹਾਈ ਕੋਰਟ ਦਾ ਕੀਤਾ ਰੁਖ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ