Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 03:05 PM

ਚੰਡੀਗੜ੍ਹ, 29 ਅਪ੍ਰੈਲ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਅਜਿਹੀਆਂ ਹੋਰ ਬਿਮਾਰੀਆਂ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ ਅਤੇ ਜੇਕਰ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਕੀਤਾ ਜਾਵੇ ਤਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕਦਾ ਹੈ।

ਜਨਤਕ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਰੋੜਾ ਨੇ ਤੁਰੰਤ ਫੌਗਿੰਗ ਮੁਹਿੰਮਾਂ ਸ਼ੁਰੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਕਾਰਜ ਨਿਯਮਤ ਢੰਗ ਨਾਲ ਕੀਤੇ ਜਾਣ ਅਤੇ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ।

ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਜਲਦ ਤੋਂ ਜਲਦ ਵਿਸਤ੍ਰਿਤ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਵਾਬਦੇਹੀ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ

ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਇਨ੍ਹਾਂ ’ਚ 11 ਪੰਜਾਬੀ ਵੀ - CM ਮਾਨ ਨੇ ਦਿੱਤੀ ਜਾਣਕਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਨੇ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਬੁਲਾਏਗੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ