Thursday, August 20, 2026

Punjab

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਨਿਊਜ਼ ਐਕਸਪ੍ਰੈੱਸ | August 20, 2026 05:40 PM

- ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਪੰਥਕ ਸੋਚ ਨੂੰ ਮੁੜ ਜਿਊਂਦਾ ਕਰਨਾ ਸਮੇਂ ਦੀ ਮੁੱਖ ਲੋੜ—ਅਕਾਲੀ ਆਗੂ

ਲੌਂਗੋਵਾਲ, 20 ਅਗਸਤ — ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਲੋਂਗੋਵਾਲ ਦੀ ਅਨਾਜ ਮੰਡੀ ਵਿਖੇ ਪੂਰੇ ਜੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਸਮਾਗਮ ਵਿੱਚ ਅਕਾਲੀ ਸੋਚ ਨਾਲ ਜੁੜੇ ਵੱਡੀ ਗਿਣਤੀ ਵਿੱਚ ਲੋਕਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਸੰਤ ਲੋਂਗੋਵਾਲ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੋਂਗੋਵਾਲ ਨੇ ਪੰਜਾਬ ਵਿੱਚ ਅਮਨ, ਸ਼ਾਂਤੀ, ਭਾਈਚਾਰਕ ਏਕਤਾ ਅਤੇ ਪੰਥਕ ਹੱਕਾਂ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਦਾ ਇੱਕ ਅਮਿੱਟ ਅਧਿਆਇ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇੱਕ ਗੰਭੀਰ ਤਰਾਸਦੀ ਅਤੇ ਬਹੁਪੱਖੀ ਸੰਕਟ ਵਿੱਚੋਂ ਲੰਘ ਰਿਹਾ ਹੈ। ਇਸ ਸੰਕਟ ਵਿੱਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਸਿਰਫ਼ ਸੱਤਾ ਦੀ ਰਾਜਨੀਤੀ ਨਹੀਂ, ਸਗੋਂ ਸਿਧਾਂਤਕ, ਪੰਥਕ ਅਤੇ ਪੰਜਾਬ-ਪੱਖੀ ਸੋਚ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗੁਰੂ ਦੀ ਦੁਹਾਈ ਦੇ ਕੇ ਪੰਜਾਬ ਵਿੱਚ ਸਰਕਾਰਾਂ ਬਣਾਈਆਂ, ਉਨ੍ਹਾਂ ਵੱਲੋਂ ਹੀ ਸਮੇਂ ਦੇ ਨਾਲ ਪੰਥਕ ਸੋਚ ਅਤੇ ਸਿਧਾਂਤਾਂ ਨੂੰ ਕਮਜ਼ੋਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਹੀਂ ਹੋ ਰਹੀਆਂ ਅਤੇ ਪੰਜਾਬ ਦੇ ਅਹਿਮ ਮਸਲਿਆਂ ਦੀ ਸੁਣਵਾਈ ਲਈ ਕੋਈ ਪ੍ਰਭਾਵਸ਼ਾਲੀ ਆਵਾਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਿਆਸਤ ਪਰਿਵਾਰਾਂ ਅਤੇ ਨਿੱਜੀ ਹਿੱਤਾਂ ਦੀ ਬਜਾਏ ਪੰਥ, ਪੰਜਾਬ ਅਤੇ ਲੋਕਾਂ ਦੇ ਹਿੱਤਾਂ ਨੂੰ ਸਮਰਪਿਤ ਹੋਣੀ ਚਾਹੀਦੀ ਹੈ।

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਲੋਂਗੋਵਾਲ ਦੀ ਵਿਰਾਸਤ ਸਾਨੂੰ ਸਿਧਾਂਤਾਂ, ਸਾਦਗੀ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਕਾਲੀ ਸੋਚ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉਠਾ ਕੇ ਮੁੜ ਲੋਕਾਂ ਅਤੇ ਪੰਥ ਦੀ ਆਵਾਜ਼ ਬਣਾਇਆ ਜਾਵੇ।
ਸਾਬਕਾ ਐਮ.ਪੀ. ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੰਤ ਲੋਂਗੋਵਾਲ ਦੀ ਸ਼ਹਾਦਤ ਪੰਜਾਬ ਦੇ ਅਮਨ ਅਤੇ ਭਾਈਚਾਰਕ ਏਕਤਾ ਲਈ ਦਿੱਤੀ ਗਈ ਮਹਾਨ ਕੁਰਬਾਨੀ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਲਈ ਸਾਰੀਆਂ ਧਿਰਾਂ ਨੂੰ ਸਾਂਝੀ ਸੋਚ ਨਾਲ ਅੱਗੇ ਆਉਣਾ ਚਾਹੀਦਾ ਹੈ।

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਸੋਚ ਅਤੇ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਅਸੀਂ ਪੰਜਾਬ, ਪੰਥ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਇਮਾਨਦਾਰੀ ਨਾਲ ਕੰਮ ਕਰੀਏ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸੰਤ ਲੋਂਗੋਵਾਲ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਆਗੂਆਂ ਨੇ ਸੰਤ ਹਰਚੰਦ ਸਿੰਘ ਲੋਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਏਕਤਾ, ਪੰਥਕ ਚੜ੍ਹਦੀ ਕਲਾ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ

ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ

ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਚੀਮਾ

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਦੀ ਭੰਨਤੋੜ: ਬੱਸਾਂ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ - ਐਡਵੋਕੇਟ ਧਾਮੀ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਸਿੱਖ ਵਿਰੋਧੀ ਦੰਗਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ਵਿੱਚ ਮੌਤ

ਓਟ ਕਲੀਨਿਕ ਤੋਂ ਦਵਾਈ ਲੈਣ ਆਏ ਨੌਜਵਾਨਾਂ ’ਚ ਝੜਪ

ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂ