Thursday, April 16, 2026

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਪੰਜਾਬ ਨਿਊਜ਼ ਐਕਸਪ੍ਰੈੱਸ | April 16, 2026 04:48 PM

- ਬੈਗ ’ਚ 20 ਲੱਖ ਕੀਮਤ ਦੇ ਪੌਂਡ ਅਤੇ ਵਿਦੇਸ਼ੀ ਪਾਸਪੋਰਟ ਸਨ ਮੌਜੂਦ

ਅੰਮ੍ਰਿਤਸਰ, 16 ਅਪ੍ਰੈਲ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱਭ ਕੇ ਪਰਿਵਾਰ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਮਾਨਦਾਰੀ ਤੇ ਸਮਰਪਨ ਭਾਵ ਨਾਲ ਡਿਊਟੀ ਕਰਨ ਵਾਲੇ ਸ੍ਰੀ ਦਰਬਾਰ ਸਾਹਿਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤਾਇਨਾਤ ਸਟਾਫ਼ ਹਮੇਸ਼ਾ ਸੰਗਤ ਦੀ ਸਹੂਲਤ ਲਈ ਯਤਨਸ਼ੀਲ ਰਹਿੰਦਾ ਹੈ। ਸਟਾਫ਼ ਵੱਲੋਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਕਿ ਕਿਸੇ ਵੀ ਸ਼ਰਧਾਲੂ ਦੇ ਕੀਮਤੀ ਸਮਾਨ ਨੂੰ ਨੁਕਸਾਨ ਨਾ ਪੁੱਜੇ। ਡਿਊਟੀ ’ਤੇ ਤਾਇਨਾਤ ਸਟਾਫ਼ ਵੱਲੋਂ ਕਈ ਵਾਰ ਸੰਗਤਾਂ ਦਾ ਗੁੰਮ ਹੋਇਆ ਸਮਾਨ ਲੱਭ ਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇੰਗਲੈਂਡ ਦਾ ਇਕ ਪਰਿਵਾਰ ਦਰਸ਼ਨਾਂ ਲਈ ਆਇਆ ਸੀ, ਜਿਨ੍ਹਾਂ ਦਾ ਗੁੰਮ ਹੋਇਆ ਬੈਗ ਜਿਸ ਵਿਚ ਕਰੀਬ 20 ਲੱਖ ਦੀ ਕੀਮਤ ਦੇ ਪੌਂਡ ਅਤੇ ਪਾਸਪੋਰਟ ਸਨ, ਇਹ ਮਾਮਲਾ ਧਿਆਨ ਵਿਚ ਆਉਣ ’ਤੇ ਗੁੰਮ ਹੋਇਆ ਸਮਾਨ ਲੱਭ ਕੇ ਸ਼ਰਧਾਲੂ ਪਰਿਵਾਰ ਨੂੰ ਸੌਂਪਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ਵੱਲੋਂ ਇਮਾਨਦਾਰੀ ਨਾਲ ਨਿਭਾਈ ਡਿਊਟੀ ਲਈ ਉਨ੍ਹਾਂ ਦੀ ਸਹਾਰਨਾ ਕੀਤੀ ਅਤੇ ਇਸੇ ਤਰ੍ਹਾਂ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਡਿਊਟੀ ਕਰਨ ਦੀ ਪ੍ਰੇਰਣਾ ਵੀ ਕੀਤੀ। ਇਸੇ ਦੌਰਾਨ ਇੰਗਲੈਂਡ ਨਿਵਾਸੀ ਸ. ਸੋਢੀ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ISI ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

“ਆਮ ਘਰਾਂ ਦਾ ਕਾਕਾ” ਖਾਸ ਲੋਕਾਂ ਦੀ ਸੇਵਾ ਵਿੱਚ ਮਸ਼ਰੂਫ ਭਗਵੰਤ ਮਾਨ ਦੀ ਆਪ ਸਰਕਾਰ ਦਾ ਚਾਰ ਸਾਲਾ ਲੋਕ ਵਿਰੋਧੀ ਰਾਜ