Saturday, June 20, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ: ਡੀਜੀਪੀ ਗੌਰਵ ਯਾਦਵ

ਪੰਜਾਬ ਨਿਊਜ਼ ਐਕਸਪ੍ਰੈੱਸ | June 20, 2026 06:00 PM

- ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ
- ਪੰਜਾਬ ਪੁਲਿਸ ਹਰ ਹਾਲਤ ਵਿੱਚ ਅਪਰਾਧੀਆਂ ਨਾਲ ਨਜਿੱਠਣ ਦੇ ਸਮਰੱਥ ਅਤੇ ਸਾਡੇ ਨੌਜਵਾਨ ਪੁਲਿਸ ਮੁਲਾਜ਼ਮ ਹਰ ਰੋਜ਼ ਇਸ ਸਮਰੱਥਾ ਨੂੰ ਕਰ ਰਹੇ ਹਨ ਹੋਰ ਮਜ਼ਬੂਤ: ਡੀਜੀਪੀ ਗੌਰਵ ਯਾਦਵ
- 29 ਸਾਲ ਤੋਂ ਘੱਟ ਉਮਰ ਦੇ 8, 200 ਤੋਂ ਵੱਧ ਪੁਲਿਸ ਮੁਲਾਜ਼ਮ, ਪੰਜਾਬ ਪੁਲਿਸ ਵਿੱਚ ਨੌਜਵਾਨੀ ਅਤੇ ਤਜਰਬੇ ਦਾ ਵਿਲੱਖਣ ਸੁਮੇਲ
- ਪੰਜਾਬ ਪੁਲਿਸ ਦੀ ਚੱਲ ਰਹੀ ਭਰਤੀ ਮੁਹਿੰਮ ਸੂਬੇ ਭਰ ਵਿੱਚ ਫਰੰਟਲਾਈਨ ਪੁਲਿਸਿੰਗ ਨੂੰ ਕਰੇਗੀ ਹੋਰ ਮਜ਼ਬੂਤ

ਚੰਡੀਗੜ੍ਹ , 20 ਜੂਨ: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ, ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ।

ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4, 253 ਕਰਮਚਾਰੀ ਹਨ, ਜਦਕਿ 3, 978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀਆਂ ਗਈਆਂ ਤਾਜ਼ਾ ਭਰਤੀਆਂ ਨੇ ਅਜਿਹੀ ਪੁਲਿਸ ਫੋਰਸ ਤਿਆਰ ਕਰਨ ਵਿੱਚ ਯੋਗਦਾਨ ਪਾਇਆ ਹੈ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਸਮਰੱਥ ਹੈ।

ਰਿਕਾਰਡਾਂ ਅਨੁਸਾਰ, ਪੰਜਾਬ ਪੁਲਿਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 6, 666 ਕਾਂਸਟੇਬਲ, 973 ਸੀਨੀਅਰ ਕਾਂਸਟੇਬਲ, 347 ਸਬ-ਇੰਸਪੈਕਟਰ ਅਤੇ 186 ਹੈੱਡ ਕਾਂਸਟੇਬਲ ਸੇਵਾ ਨਿਭਾ ਰਹੇ ਹਨ। ਇਹਨਾਂ 6, 666 ਕਾਂਸਟੇਬਲਾਂ ਵਿੱਚੋਂ 3, 855 ਦੀ ਉਮਰ 20 ਤੋਂ 26 ਸਾਲ ਦੇ ਵਿਚਕਾਰ ਹੈ, ਜਦਕਿ 1, 198 ਦੀ ਉਮਰ 29 ਸਾਲ, 1, 125 ਦੀ 28 ਸਾਲ ਅਤੇ 488 ਦੀ ਉਮਰ 27 ਸਾਲ ਹੈ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਹਰ ਕਿਸਮ ਦੀ ਸਥਿਤੀ ਨੂੰ ਸੰਭਾਲਣ ਅਤੇ ਹਰ ਹਾਲਤ ਵਿੱਚ ਅਪਰਾਧੀਆਂ ਨਾਲ ਨਜਿੱਠਣ ਦੇ ਸਮਰੱਥ ਹੈ। ਵੱਖ-ਵੱਖ ਭਰਤੀ ਮੁਹਿੰਮਾਂ ਰਾਹੀਂ ਫੋਰਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 8, 231 ਕਰਮਚਾਰੀ ਭਰਤੀ ਹੋਏ ਹਨ। ਮੈਨੂੰ ਇਸ ਗੱਲ ਦਾ ਮਾਣ ਹੈ ਕਿ ਇਹਨਾਂ ਵਿੱਚੋਂ ਬਹੁਤੇ ਨੌਜਵਾਨ ਫਰੰਟਲਾਈਨ ਅਧਿਕਾਰੀ ਅਤੇ ਥਾਣਾ ਸਟਾਫ ਵਜੋਂ ਕੰਮ ਕਰ ਰਹੇ ਹਨ, ਜੋ ਸਿੱਧੇ ਤੌਰ ’ਤੇ ਕਾਨੂੰਨ-ਵਿਵਸਥਾ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਮੌਜੂਦਗੀ ਪੁਲਿਸ ਫੋਰਸ ਨੂੰ ਵਿਲੱਖਣ ਬਣਾਉਂਣ ਅਤੇ ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰਦੀ ਹੈ।”

ਇਹ ਨਵੀ ਉਮਰ ਦੇ ਅਧਿਕਾਰੀ /ਕਰਮਚਾਰੀ ਨਾ ਸਿਰਫ ਪੰਜਾਬ ਪੁਲਿਸ ਦੀ ਬਦਲਦੀ ਤਸਵੀਰ ਪੇਸ਼ ਕਰ ਰਹੇ ਹਨ, ਸਗੋਂ ਇਸ ਨਾਲ ਪੁਲਿਸ ਦੀ ਸੰਸਥਾਗਤ ਮਜ਼ਬੂਤੀ
ਵੀ ਸਾਹਮਣੇ ਆਈ ਹੈ।

ਸੂਬੇ ਦੇ ਸਾਰੇ ਪੁਲਿਸ ਥਾਣਿਆਂ ਵਿੱਚ ਮਹਿਲਾ ਹੈਲਪ ਡੈਸਕਾਂ ਦੀ ਸਥਾਪਨਾ ਕੀਤੀ ਗਈ ਹੈ, ਇਸ ਦੇ ਨਾਲ ਹੀ ਰਾਜ ਦੇ ਸਿਟੀਜ਼ਨ ਪੋਰਟਲ ਦੀਆਂ ਸੇਵਾਵਾਂ ਵਿੱਚ ਵੀ ਸੁਧਾਰ ਹੋਇਆ ਹੈ।

ਨੌਜਵਾਨਾਂ ਨੂੰ ਫੋਰਸ ਵਿੱਚ ਸ਼ਾਮਲ ਕਰਨ ਦੀ ਮੁਹਿੰਮ ਅਜੇ ਜਾਰੀ ਹੈ। ਪੰਜਾਬ ਪੁਲਿਸ ਨੇ 3, 298 ਅਸਾਮੀਆਂ ਲਈ ਵੱਡੀ ਕਾਂਸਟੇਬਲ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਲਈ ਕੰਪਿਊਟਰ ਅਧਾਰਿਤ ਪ੍ਰੀਖਿਆ (ਸੀ. ਬੀ. ਟੀ. ) 1 ਜੁਲਾਈ ਤੋਂ ਸ਼ੁਰੂ ਹੋਵੇਗੀ। ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨਾਲ ਫਰੰਟਲਾਈਨ ਪੁਲਿਸ ਦੀ ਮੌਜੂਦਗੀ ਹੋਰ ਵਧੇਗੀ ਅਤੇ ਹਰ ਉਮਰ ਵਰਗ ਦੇ ਨਾਗਰਿਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਮਦਦ ਮਿਲੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL 'ਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

CM ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ